ਮਨੋਜ ਅਰੋੜਾ ਬਣੇ ਭਾਰਤੀ ਵਪਾਰ ਮੰਡਲ ਦੇ ਪਠਾਨਕੋਟ ਪ੍ਰਧਾਨ ਮਨੋਜ ਅਰੋੜਾ ਬਣੇ ਭਾਰਤੀ ਵਪਾਰ ਮੰਡਲ ਦੇ ਪਠਾਨਕੋਟ ਪ੍ਰਧਾਨ
Publish Date: Wed, 18 Nov 2026 05:53 PM (IST)
Updated Date: Thu, 19 Nov 2026 04:04 AM (IST)
ਫੋਟੋ : ਮਨੋਜ ਅਰੋੜਾ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਰਾਸ਼ਟਰੀ ਪ੍ਰਧਾਨ ਸੁਨੀਲ ਸਿੰਘੀ ਅਤੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਤੇ ਹੋਰ ਅਹੁਦੇਦਾਰ। ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਤੇ ਉਨ੍ਹਾਂ ਦੇ ਹਿੱਤਾਂ ਲਈ ਲੰਮੇ ਸਮੇਂ ਤੋਂ ਨਿਰਸਵਾਰਥ ਭਾਵਨਾ ਨਾਲ ਯਤਨਸ਼ੀਲ ਮਨੋਜ ਅਰੋੜਾ ਨੂੰ ਭਾਰਤੀ ਵਪਾਰ ਮੰਡਲ ਰਜਿਸਟਰਡ ਦਾ ਪਠਾਨਕੋਟ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਠਾਨਕੋਟ ਵਿਖੇ ਕਰਵਾਏ ਗਏ ਵਪਾਰੀ ਮਿਲਣੀ ਸਮਾਗਮ ਦੌਰਾਨ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਸੁਨੀਲ ਸਿੰਘੀ ਤੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਨਵੀਂ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਭਾਰਤੀ ਵਪਾਰ ਮੰਡਲ ਦੇ ਮੀਤ ਪ੍ਰਧਾਨ ਇੰਦਰਜੀਤ ਗੁਪਤਾ, ਪੰਜਾਬ ਸਕੱਤਰ ਰਾਜੇਸ਼ ਮਹਾਜਨ ਬੱਬਾ, ਪੰਜਾਬ ਪੀਆਰਓ ਗੌਰਵ ਗੁਪਤਾ, ਕਾਰਜਕਾਰੀ ਮੈਂਬਰ ਵਿਵੇਕ ਮਡੀਆ ਅਤੇ ਪਵਨ ਮਹਾਜਨ ਰਿਸ਼ੂ, ਨਿਰਮਲ ਸਿੰਘ ਪੱਪੂ ਨੇ ਮਨੋਜ ਅਰੋੜਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨੋਜ ਅਰੋੜਾ ਨੇ ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਮਾਧਿਅਮ ਰਾਹੀਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਮਿਹਨਤ ਅਤੇ ਸੰਸਥਾ ਪ੍ਰਤੀ ਸਮਰਪਣ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵ-ਨਿਯੁਕਤ ਪ੍ਰਧਾਨ ਮਨੋਜ ਅਰੋੜਾ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤੀ ਵਪਾਰ ਮੰਡਲ ਦਾ ਵਿਸਥਾਰ ਕਰਨਾ ਅਤੇ ਵੱਧ ਤੋਂ ਵੱਧ ਵਪਾਰੀਆਂ ਨੂੰ ਸੰਸਥਾ ਨਾਲ ਜੋੜਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਵਪਾਰੀਆਂ ਨੂੰ ਉਨ੍ਹਾਂ ਦੇ ਹੱਕਾਂ, ਸੰਸਥਾ ਦੀਆਂ ਨੀਤੀਆਂ ਅਤੇ ਵਪਾਰਕ ਹਿੱਤਾਂ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਪੱਧਰ ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਸੁਨੀਲ ਸਿੰਘੀ, ਰਾਜੀਵ ਅਨੇਜਾ, ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਇੰਦਰਜੀਤ ਗੁਪਤਾ ਅਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ ਨਾਲ ਵਪਾਰਕ ਵਰਗ ਵਿੱਚ ਖੁਸ਼ੀ ਦੀ ਲਹਿਰ ਹੈ।