ਕਾਂਗਰਸ ਦੀ ਮਜ਼ਬੂਤੀ ਲਈ ਸਾਬਕਾ ਵਿਧਾਇਕ ਅਮਿਤ ਵਿੱਜ ਵੱਲੋਂ ਮੀਟਿੰਗਾ ਦਾ ਦੌਰ ਜਾਰੀ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਾਬਕਾ ਵਿਧਾਇਕ ਅਮਿਤ ਵਿੱਜ ਦੀ ਅਗਵਾਈ ਹੇਠ ਮੀਟਿੰਗਾਂ
Publish Date: Mon, 23 Nov 2026 06:37 PM (IST)
Updated Date: Tue, 24 Nov 2026 04:07 AM (IST)
-ਵਰਕਰਜ਼ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੰਚ ’ਤੇ ਉਠਾਉਣ ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਦੇ ਮੰਤਵ ਨਾਲ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਅਤੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ ਦੀ ਅਗਵਾਈ ਹੇਠ ਬਲਾਕ ਸੰਮਤੀ ਘਿਆਲਾ, ਬਲਾਕ ਸੰਮਤੀ ਨੰਗਲ ਅਤੇ ਵਾਰਡ ਨੰਬਰ 36 ਦੇ ਕਾਂਗਰਸੀ ਵਰਕਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ। ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਪਿੰਡ ਅਤੇ ਹਰ ਵਾਰਡ ਵਿੱਚ ਵਰਕਰਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਰਕਰਜ਼ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਉਣ। ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਾਰਿਆਂ ਨੂੰ ਆਪਸੀ ਏਕਤਾ ਅਤੇ ਤਾਲਮੇਲ ਨਾਲ ਜਥੇਬੰਦਕ ਗਤੀਵਿਧੀਆਂ ਤੇਜ਼ ਕਰਨੀਆਂ ਚਾਹੀਦੀਆਂ ਹਨ। ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਸ਼ਰਮਾ, ਸਰਪੰਚ ਅੰਜੂ ਸ਼ਰਮਾ, ਬਲਾਕ ਸੰਮਤੀ ਮੈਂਬਰ ਰਿੰਪੀ, ਰਾਜਿੰਦਰ ਕੁਮਾਰ, ਪੰਚ ਟਿੰਕੂ, ਰਾਮ ਚੰਦਰ ਚੌਕੀਦਾਰ, ਠਾਕੁਰ ਕੁਲਦੀਪ ਸਿੰਘ, ਦੀਵਾਨ ਚੰਦ, ਬਲਾਕ ਸੰਮਤੀ ਨੰਗਲ ਤੋਂ ਰਾਕੇਸ਼ ਰੋਸ਼ਨ, ਬਲਵਿੰਦਰ (ਲੱਡੀ), ਰੂਬਲ, ਠਾਕੁਰ ਪ੍ਰਵੀਨ ਸਿੰਘ, ਰੋਸ਼ਨ ਲਾਲ, ਜੋਗਿੰਦਰ ਪਾਲ, ਯੁੱਧਵੀਰ, ਜਗੀਰ ਸਿੰਘ, ਅਸ਼ੋਕ ਕੁਮਾਰ, ਨੰਦ ਲਾਲ, ਓਂਕਾਰ ਸਿੰਘ ਅਤੇ ਮਲਕੀਤ ਸਿੰਘ ਅਤੇ ਵਾਰਡ-6 ਤੋਂ ਰਾਜ ਕੁਮਾਰ, ਜਗਦੀਓ ਸਿੰਘ, ਅਰੁਣ, ਵਿਨੋਦ, ਮਾਸਟਰ ਜਗਨਨਾਥ, ਜਗਦੀਸ਼ ਰਾਜ, ਕੁੱਕਾ ਪਹਿਲਵਾਨ, ਸੁਨੀਲ ਕੁਮਾਰ, ਵਿਪਨ, ਰਾਜੂ ਪ੍ਰਧਾਨ, ਰਜਤ, ਜੋਗਿੰਦਰ ਪਾਲ, ਪਵਨ ਕੁਮਾਰ ਅਤੇ ਮਹਿੰਦਰ ਪਾਲ ਸਮੇਤ ਹੋਰ ਸਾਥੀਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਸਮੂਹ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਅਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਵਧਾਉਣ ਦਾ ਸੰਕਲਪ ਲਿਆ।