ਸੁਰਿੰਦਰ ਮਹਾਜਨ, ਪਠਾਨਕੋਟ : ਹਲਕਾ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਵੀ ਕੋਰੋਨਾ ਦੀ ਜਕੜ 'ਚ ਆ ਗਏ ਹਨ ਜਦੋਂਕਿ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਸਾਰੇ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਪਠਾਨਕੋਟ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਬੁਖ਼ਾਰ ਰਹਿਣ ਦੀ ਸ਼ਿਕਾਇਤ ਕੀਤੀ ਗਈ ਸੀ ਤੇ ਆਪਣਾ ਸੈਂਪਲ ਟੈਸਟ ਲਈ ਦਿੱਤਾ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਉਨ੍ਹਾਂ ਨੂੰ ਘਰ 'ਚ ਹੀ ਆਈਸੋਲੇਟ ਕੀਤਾ ਹੈ। ਪ੍ਰੋਟੋਕਾਲ ਮੁਤਾਬਿਕ ਇਲਾਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੋਰ ਕੋਰੋਨਾ ਪਾਜ਼ੇਟਿਵ ਜੋ ਸ਼ਰਤਾਂ ਪੂਰੀਆਂ ਕਰਦੇ ਹਨ, ਉਨ੍ਹਾਂ ਵੀ ਕਰ ਰਹੇ ਹਨ। ਵਿਧਾਇਕ ਅਮਿਤ ਵਿਜ ਨੇ ਠੀਕ ਹੋਣ ਮਗਰੋਂ ਪਲਾਜ਼ਾ ਡੋਨੇਟ ਕਰਨ ਲਈ ਵੀ ਅਪਣਾ ਨਾਂ ਦਰਜ ਕਰਵਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਅਮਿਤ ਵਿਜ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।

Posted By: Seema Anand