- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਕਾਲਗੜ੍ਹ ਤੇ ਰਤਨਗੜ੍ਹ ਵਿਖੇ ਆਧੁਨਿਕ ਖੇਡ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ
ਭੋਆ : ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸੁਕਾਲਗੜ੍ਹ ਅਤੇ ਰਤਨਗੜ੍ਹ ਵਿਖੇ ਤਿਆਰ ਕਰਵਾਏ ਗਏ ਮੁੱਖ ਮੰਤਰੀ ਖੇਡ ਸਟੇਡੀਅਮ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਦਾ ਉਦਘਾਟਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਸੁਕਾਲਗੜ੍ਹ ਵਿਖੇ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਏਕੜ ਰਕਬੇ ਵਿੱਚ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ। ਇਸ ਵਿੱਚ ਚਾਰਦੀਵਾਰੀ, ਦੌੜਨ ਲਈ ਟਰੈਕ, ਹਾਈਮਾਸਕ ਲਾਈਟਾਂ ਅਤੇ ਗਰਾਊਂਡ ਲਾਈਟਾਂ ਤੋਂ ਇਲਾਵਾ ਬਾਥਰੂਮ, ਪਖਾਨੇ, ਪੀਣ ਵਾਲੇ ਪਾਣੀ ਲਈ ਬੋਰ ਅਤੇ ਬੱਚਿਆਂ ਲਈ ਝੂਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਭੋਆ ਵਿੱਚ ਕੁੱਲ 30 ਖੇਡ ਮੈਦਾਨ ਬਣਾਏ ਜਾ ਰਹੇ ਹਨ। ਪਿੰਡ ਰਤਨਗੜ੍ਹ ਵਿਖੇ ਵੀ ਲੱਖਾਂ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਤਿਆਰ ਕੀਤਾ ਗਿਆ ਹੈ, ਜਿਸ ਦਾ ਲਾਭ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਮਿਲੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਇਨ੍ਹਾਂ ਖੇਡ ਮੈਦਾਨਾਂ ਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਲੋਕਾਂ ਦੇ ਪੈਸੇ ਨਾਲ ਬਣੀਆਂ ਸਾਂਝੀਆਂ ਸਹੂਲਤਾਂ ਹਨ। ਇਸ ਮੌਕੇ ਮੰਗਲ ਦਾਸ ਬਲਾਕ ਪ੍ਰਧਾਨ, ਪਿੰਡ ਸੁਕਾਲਗੜ੍ਹ ਦੀ ਸਰਪੰਚ ਪੂਜਾ ਦੇਵੀ, ਲਾਡੀ ਸੁਕਾਲਗੜ੍ਹ, ਨਰੇਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਮੌਲਵੀ ਬਰਕਤ ਅਲੀ, ਹਰਵਿੰਦਰ ਸਿੰਘ ਫੌਜੀ ਅਤੇ ਜਗਦੀਸ਼ ਰਾਜ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।