- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਖ਼ਮੀ ਔਰਤ ਦੀ ਪਛਾਣ ਪੁਸ਼ਪਾ ਦੇਵੀ (60), ਪਤਨੀ ਸੌਦਾਗਰ ਮੱਲ, ਵਾਸੀ ਡੇਅਰੀਵਾਲ ਵਜੋਂ ਹੋਈ ਹੈ। ਉਸ ਦੇ ਵੱਡੇ ਪੁੱਤਰ ਪਵਨ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਕਥਿਤ ਤੌਰ ’ਤੇ ਨਸ਼ੇ ਦਾ ਆਦੀ ਹੈ ਅਤੇ ਮਾਂ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ। ਪਵਨ ਕੁਮਾਰ ਅਨੁਸਾਰ, ਆਰਥਿਕ ਹਾਲਤ ਠੀਕ ਨਾ ਹੋਣ ਦੇ ਬਾਵਜੂਦ ਉਸ ਦੇ ਛੋਟੇ ਭਰਾ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਮੋਟਰਸਾਈਕਲ ਖ਼ਰੀਦੀ ਸੀ।

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਦੇ ਡੇਅਰੀਵਾਲ ਇਲਾਕੇ ਵਿੱਚ ਇਕ 60 ਸਾਲਾ ਔਰਤ ਨੇ ਕਥਿਤ ਤੌਰ ’ਤੇ ਪਰਿਵਾਰਕ ਪਰੇਸ਼ਾਨੀ ਦੇ ਚੱਲਦਿਆਂ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਘਟਨਾ ਵਿੱਚ ਔਰਤ ਗੰਭੀਰ ਰੂਪ ਵਿੱਚ ਝੁਲਸ ਗਈ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਪਠਾਨਕੋਟ ਤੋਂ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।
ਜ਼ਖ਼ਮੀ ਔਰਤ ਦੀ ਪਛਾਣ ਪੁਸ਼ਪਾ ਦੇਵੀ (60), ਪਤਨੀ ਸੌਦਾਗਰ ਮੱਲ, ਵਾਸੀ ਡੇਅਰੀਵਾਲ ਵਜੋਂ ਹੋਈ ਹੈ। ਉਸ ਦੇ ਵੱਡੇ ਪੁੱਤਰ ਪਵਨ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਕਥਿਤ ਤੌਰ ’ਤੇ ਨਸ਼ੇ ਦਾ ਆਦੀ ਹੈ ਅਤੇ ਮਾਂ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ।
ਪਵਨ ਕੁਮਾਰ ਅਨੁਸਾਰ, ਆਰਥਿਕ ਹਾਲਤ ਠੀਕ ਨਾ ਹੋਣ ਦੇ ਬਾਵਜੂਦ ਉਸ ਦੇ ਛੋਟੇ ਭਰਾ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਮੋਟਰਸਾਈਕਲ ਖ਼ਰੀਦੀ ਸੀ। ਮੋਟਰਸਾਈਕਲ ਦੀ ਕਿਸ਼ਤ ਅਦਾ ਨਾ ਹੋਣ ਕਾਰਨ ਵੀਰਵਾਰ ਸਵੇਰੇ ਉਸ ਨੇ ਕਥਿਤ ਤੌਰ ’ਤੇ ਮਾਂ ਦੀਆਂ ਸੋਨੇ ਦੀਆਂ ਵਾਲੀਆਂ ਲੈ ਲਈਆਂ ਅਤੇ ਇਨ੍ਹਾਂ ਨੂੰ ਵੇਚ ਕੇ ਕਿਸ਼ਤ ਭਰਨ ਦੀ ਗੱਲ ਕਹੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਪੈਸਿਆਂ ਦੀ ਲਗਾਤਾਰ ਮੰਗ ਕਾਰਨ ਪੁਸ਼ਪਾ ਦੇਵੀ ਪਿਛਲੇ ਕੁਝ ਸਮੇਂ ਤੋਂ ਬੇਹੱਦ ਪਰੇਸ਼ਾਨ ਸੀ।
ਪਰਿਵਾਰਕ ਮੈਂਬਰਾਂ ਨੇ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਪਹੁੰਚਾਇਆ। ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਬਿਹਤਰ ਇਲਾਜ ਲਈ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਫਿਲਹਾਲ ਪਰਿਵਾਰ ਵੱਲੋਂ ਪੁਲਿਸ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਘਟਨਾ ਦੇ ਹੋਰ ਤੱਥ ਅਤੇ ਪੁਲਿਸ ਕਾਰਵਾਈ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕਣਗੇ।