- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਮੁਖਰਜੀ ਦਾ ਜਨਮ ਕੋਲਕਾਤਾ ਦੇ ਇੱਕ ਵਿਦਵਾਨ ਅਤੇ ਸੰਸਕਾਰੀ ਪਰਿਵਾਰ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਸਰ ਆਸ਼ੁਤੋਸ਼ ਮੁਖਰਜੀ ਕੋਲਕਾਤਾ ਹਾਈ ਕੋਰਟ ਦੇ ਜੱਜ ਸਨ। ਡਾ. ਮੁਖਰਜੀ ਨੇ ਛੋਟੀ ਉਮਰ ਵਿੱਚ ਹੀ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਸਿਰਫ਼ 33 ਸਾਲ ਦੀ ਉਮਰ ਵਿੱਚ ਕੋਲਕਾਤਾ ਯੂਨੀਵਰਸਿਟੀ ਦੇ ਸਭ ਤੋਂ ਨੌਜਵਾਨ ਵਾਈਸ ਚਾਂਸਲਰ ਬਣਨ ਦਾ ਮਾਣ ਹਾਸਲ ਕੀਤਾ।

ਆਰ.ਸਿੰਘ, ਪੰਜਾਬੀ ਜਾਗਰਣ, ਸੁਜਾਨਪੁਰ / ਪਠਾਨਕੋਟ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੌਰੇ ਦੌਰਾਨ ਮਾਧੋਪੁਰ ਵਿਖੇ ਮਹਾਨ ਰਾਸ਼ਟਰਵਾਦੀ ਆਗੂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਉਪਰੰਤ ਉਹ ਸੁਜਾਨਪੁਰ ਦੇ ਆਰ.ਐਸ. ਗਾਰਡਨ ਵਿੱਚ ਕਰਵਾਏ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨ ਪਹੁੰਚੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਿਰਫ਼ ਆਪਣੇ ਸਮੇਂ ਦੇ ਮਹਾਨ ਆਗੂ ਨਹੀਂ ਸਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਰਾਹ ਦਿਖਾਉਣ ਵਾਲੇ ਮਹਾਨ ਵਿਅਕਤੀ ਸਨ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਮੁਖਰਜੀ ਦਾ ਜਨਮ ਕੋਲਕਾਤਾ ਦੇ ਇੱਕ ਵਿਦਵਾਨ ਅਤੇ ਸੰਸਕਾਰੀ ਪਰਿਵਾਰ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਸਰ ਆਸ਼ੁਤੋਸ਼ ਮੁਖਰਜੀ ਕੋਲਕਾਤਾ ਹਾਈ ਕੋਰਟ ਦੇ ਜੱਜ ਸਨ। ਡਾ. ਮੁਖਰਜੀ ਨੇ ਛੋਟੀ ਉਮਰ ਵਿੱਚ ਹੀ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਸਿਰਫ਼ 33 ਸਾਲ ਦੀ ਉਮਰ ਵਿੱਚ ਕੋਲਕਾਤਾ ਯੂਨੀਵਰਸਿਟੀ ਦੇ ਸਭ ਤੋਂ ਨੌਜਵਾਨ ਵਾਈਸ ਚਾਂਸਲਰ ਬਣਨ ਦਾ ਮਾਣ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਮੰਨਣਾ ਸੀ ਕਿ ਯੂਨੀਵਰਸਿਟੀਆਂ ਸਿਰਫ਼ ਡਿਗਰੀਆਂ ਵੰਡਣ ਵਾਲੀਆਂ ਸੰਸਥਾਵਾਂ ਨਹੀਂ, ਸਗੋਂ ਰਾਸ਼ਟਰ ਨਿਰਮਾਣ ਦੀਆਂ ਪ੍ਰਯੋਗਸ਼ਾਲਾਵਾਂ ਹਨ। ਉਨ੍ਹਾਂ ਨੇ ਸਿੱਖਿਆ ਨੂੰ ਕੇਵਲ ਰੋਜ਼ਗਾਰ ਪ੍ਰਾਪਤੀ ਦਾ ਸਾਧਨ ਨਹੀਂ, ਬਲਕਿ ਦੇਸ਼ ਦੀ ਮਜ਼ਬੂਤ ਨੀਂਹ ਬਣਾਉਣ ਦਾ ਮਾਧਿਅਮ ਮੰਨਿਆ। ਉਨ੍ਹਾਂ ਕਿਹਾ ਕਿ ਆਧੁਨਿਕਤਾ ਅਤੇ ਭਾਰਤੀ ਸੰਸਕਾਰ ਇਕੱਠੇ ਚੱਲ ਸਕਦੇ ਹਨ ਅਤੇ ਡਾ. ਮੁਖਰਜੀ ਦਾ ਜੀਵਨ ਇਸ ਦੀ ਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਸਰਵੋਚ ਬਲਿਦਾਨ ਦਿੱਤਾ। ਉਨ੍ਹਾਂ ਦੇ ਵਿਚਾਰ ਅੱਜ ਵੀ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਇਸ ਮੌਕੇ ਤੇ ਵਿਧਾਇਕ ਪਠਾਨਕੋਟ ਅਸ਼ਵਨੀ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਸਾਬਕਾ ਵਿਧਾਇਕਾਂ ਸੀਮਾ ਦੇਵੀ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਵਿਜੇ ਸ਼ਰਮਾ, ਰਾਜ ਕੁਮਾਰ ਗੁਪਤਾ, ਰਕੇਸ਼ ਰਠੋਰ, ਸ਼ਮਸ਼ੇਰ ਠਾਕੁਰ ਅਤੇ ਹੋਰ ਭਾਜਪਾ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਹਾਜ਼ਰ ਸਨ। ਹਰਿਆਣਾ ਦੇ ਮੁੱਖ ਮੰਤਰੀ ਨੇ ਬਾਅਦ ਵਿੱਚ ਆਪਣੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਜਲੰਧਰ ਲਈ ਰਵਾਨਗੀ ਕੀਤੀ।