- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਰੇਸ਼ ਮਹਾਜਨ ਨਿਰਗੁਣ ਨੇ ਰਿਬਨ ਕੱਟ ਕੇ ਰਾਮਲੀਲਾ ਦੀ ਛੇਵੀਂ ਰਾਤ ਦਾ ਕੀਤਾ ਉਦਘਾਟਨ

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ਼ਿਵ ਸ਼ਕਤੀ ਨਾਟਕ ਕਲੱਬ ਵੱਲੋਂ ਪ੍ਰਧਾਨ ਹਰੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਈ ਜਾ ਰਹੀ ਰਾਮਲੀਲਾ ਦੀ ਛੇਵੀਂ ਰਾਤ ਦਾ ਉਦਘਾਟਨ ਜਲ ਸਰੋਤ ਵਿਭਾਗ ਪੰਜਾਬ ਦੇ ਸੇਵਾਮੁਕਤ ਨਿਗਰਾਨ ਇੰਜੀਨੀਅਰ ਅਤੇ ਐਮੀਨੈਂਟ ਐਕਸਪਰਟ ਨਰੇਸ਼ ਮਹਾਜਨ ਨਿਰਗੁਣ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਪਠਾਨਕੋਟ ਵਿਕਾਸ ਮੰਚ ਦੇ ਸੰਸਥਾਪਕ ਅਤੇ ਕੌਂਸਲਰ ਨਰਿੰਦਰ ਕਲਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਮਰਸਤਾ ਵਿਭਾਗ ਨਾਲ ਜੁੜੇ ਰਵਿੰਦਰ ਮਹਾਜਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਨਰੇਸ਼ ਮਹਾਜਨ ਨਿਰਗੁਣ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਮਲੀਲਾ ਦੇ ਸੰਚਾਲਕ ਮੁਨੀਸ਼ ਸ਼ਰਮਾ ਨੇ ਦੱਸਿਆ ਕਿ ਨਰੇਸ਼ ਮਹਾਜਨ ਬਚਪਨ ਤੋਂ ਹੀ ਕ੍ਰਿਸ਼ਨਾ ਨਾਟਕ ਕਲੱਬ ਨਾਲ ਜੁੜੇ ਹੋਏ ਹਨ ਅਤੇ ਉਹ ਹਮੇਸ਼ਾ ਕਲੱਬ ਨੂੰ ਉਤਸ਼ਾਹਿਤ ਕਰਦੇ ਰਹੇ ਹਨ।