ਭਾਰਤ ਵਿਕਾਸ ਪ੍ਰੀਸ਼ਦ ਪਠਾਨਕੋਟ ਦੀ ਨਵੀਂ ਕਾਰਜਕਾਰਨੀ ਦਾ ਗਠਨ
ਭਾਰਤ ਵਿਕਾਸ ਪਰਿਸ਼ਦ ਪਠਾਨਕੋਟ ਦੀ ਨਵੀਂ ਕਾਰਜਕਾਰਨੀ ਦਾ ਗਠਨ
Publish Date: Sat, 14 Mar 2026 04:34 PM (IST)
Updated Date: Sun, 15 Mar 2026 04:01 AM (IST)
ਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਠਾਨਕੋਟ : ਭਾਰਤ ਵਿਕਾਸ ਪਰਿਸ਼ਦ ਪਠਾਨਕੋਟ ਇਕਾਈ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਸਮਰਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸਾਲ 2026-27 ਲਈ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਆਬਜ਼ਰਵਰ ਸੰਜੀਵ ਸ਼ਰਮਾ ਦੀ ਦੇਖ-ਰੇਖ ਹੇਠ ਸੰਪੰਨ ਹੋਈ। ਇਸ ਮੌਕੇ ਰਾਜੇਸ਼ ਸ਼ਰਮਾ ਨੂੰ ਸੰਸਥਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਸਮਰਿੰਦਰ ਸ਼ਰਮਾ ਵੱਲੋਂ ਰੱਖਿਆ ਗਿਆ, ਜਿਸਦਾ ਸਮਰਥਨ ਸੁਨੀਲ ਕੁਮਾਰ ਚੋਪੜਾ ਨੇ ਕੀਤਾ। ਇਸੇ ਤਰ੍ਹਾਂ ਜੁਗਲ ਕੁਮਾਰ ਸ਼ਰਮਾ ਨੂੰ ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ। ਨਵਨਿਯੁਕਤ ਪ੍ਰਧਾਨ ਰਾਜੇਸ਼ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਸਥਾ ਹਮੇਸ਼ਾ ਤੋਂ ਹੀ ਸਮਾਜਿਕ ਅਤੇ ਸੇਵਾ ਭਾਵਨਾ ਵਾਲੇ ਕਾਰਜਾਂ ਵਿੱਚ ਅੱਗੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਪਰੰਪਰਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੀਂ ਟੀਮ ਮਿਲਜੁਲ ਕੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਵੇਗੀ।
ਮੀਟਿੰਗ ਦੌਰਾਨ ਇਹ ਵੀ ਐਲਾਨ ਕੀਤਾ ਗਿਆ ਕਿ 22 ਮਾਰਚ ਨੂੰ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਸਿਹਤ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ। ਇਸ ਮੌਕੇ ਕਈ ਹੋਰ ਮੈਂਬਰ ਵੀ ਮੌਜੂਦ ਰਹੇ।