- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਿਆਨਾ ਐਸੋਸੀਏਸ਼ਨ ਦੀ ਨਵੀਂ ਟੀਮ

ਪੰਜਾਬੀ ਜਾਗਰਣ ਪ੍ਰਤੀਨਿੱਧ ਪਠਾਨਕੋਟ : ਵਪਾਰ ਮੰਡਲ ਪਠਾਨਕੋਟ ਵੱਲੋਂ ਕਰਿਆਨਾ ਐਸੋਸੀਏਸ਼ਨ ਦੀ ਨਵੀਂ ਟੀਮ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਦਪਿੰਦਰ ਅਰੋੜਾ ਨੇ ਕਿਹਾ ਕਿ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਾਰੀਆਂ ਵਪਾਰਕ ਸੰਸਥਾਵਾਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ। ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਐਸੋਸੀਏਸ਼ਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਫਾਊਂਡਰ ਪ੍ਰੈਜ਼ੀਡੈਂਟ ਕੁਲਦੀਪ ਸਿੰਘ, ਚੇਅਰਮੈਨ ਰਾਜੇਸ਼ ਮਹਾਜਨ, ਸਕੱਤਰ ਮਦਨ ਲਾਲ, ਕੈਸ਼ੀਅਰ ਅਜੈ ਮਹਾਜਨ, ਪੀਆਰਓ ਸੰਜੀਵ ਚਾਵਲਾ, ਵਾਈਸ ਪ੍ਰੈਜ਼ੀਡੈਂਟ ਵਿਕਾਸ ਅਰੋੜਾ, ਜੁਆਇੰਟ ਸਕੱਤਰ ਅਮਿਤ ਮਹਾਜਨ, ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ, ਪ੍ਰੋਜੈਕਟ ਚੇਅਰਮੈਨ ਅਨਿਲ ਮਹਾਜਨ, ਪੰਜਾਬ ਪ੍ਰਦੇਸ਼ ਜਨਰਲ ਸਕੱਤਰ ਐੱਲਆਰ ਸੋਢੀ, ਜ਼ਿਲ੍ਹਾ ਚੇਅਰਮੈਨ ਚਾਚਾ ਵੇਦ ਪ੍ਰਕਾਸ਼, ਜ਼ਿਲ੍ਹਾ ਵਾਈਸ ਪ੍ਰਧਾਨ ਨਰੇਸ਼ ਅਰੋੜਾ, ਪ੍ਰੋਜੈਕਟ ਚੇਅਰਮੈਨ ਰਜਨੀਸ਼ ਮਹਾਜਨ, ਫਾਊਂਡਰ ਮੈਂਬਰ ਰਾਜੇਸ਼ ਸ਼ਰਮਾ, ਪੀਆਰਓ ਰਾਜੇਸ਼ ਭਾਟੀਆ ਤੇ ਚੇਅਰਪਰਸਨ ਸਪੋਰਟਸ ਐਂਡ ਯੂਥ ਅਫੇਅਰ ਸੈੱਲ ਪ੍ਰਿੰਸ ਅਰੋੜਾ ਤੇ ਹੋਰ ਵਪਾਰੀ ਹਾਜ਼ਰ ਸਨ।