ਪ੍ਰੇਮ ਵਿਆਹ ਤੋਂ ਖਫ਼ਾ ਚਾਚੀ ਦਾ ਖ਼ੌਫ਼ਨਾਕ ਵੱਡਾ ਕਾਰਾ, ਸਾਥੀਆਂ ਨਾਲ ਮਿਲ ਕੇ ਨਵ-ਵਿਆਹੁਤਾ ਨੂੰ ਸਹੁਰੇ ਘਰੋਂ ਕੀਤਾ ਅਗਵਾ; ਫਿਰ ਜੋ ਹੋਇਆ.... ਧਾਰਕਲਾਂ ਦੇ ਪਿੰਡ ਨਿਆੜੀ ਵਿਖੇ ਅੰਤਰਜਾਤੀ ਪ੍ਰੇਮ ਵਿਆਹ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸਹੁਰੇ ਘਰੋਂ ਜ਼ਬਰਦਸਤੀ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਲੜਕੀ ਦੀ ਚਾਚੀ ਨੇ ਚਾਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਵਿਆਹੁਤਾ ਦੀ ਸੱਸ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਲੈ ਗਏ।
Publish Date: Thu, 12 Nov 2026 10:42 AM (IST)
Updated Date: Thu, 12 Nov 2026 10:43 AM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਧਾਰਕਲਾਂ ਦੇ ਪਿੰਡ ਨਿਆੜੀ ਵਿਖੇ ਅੰਤਰਜਾਤੀ ਪ੍ਰੇਮ ਵਿਆਹ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸਹੁਰੇ ਘਰੋਂ ਜ਼ਬਰਦਸਤੀ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਲੜਕੀ ਦੀ ਚਾਚੀ ਨੇ ਚਾਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਵਿਆਹੁਤਾ ਦੀ ਸੱਸ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਲੈ ਗਏ। ਉੱਧਰ, ਧਾਰਕਲਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਘੰਟਿਆਂ ਦੇ ਅੰਦਰ ਹੀ ਪੰਜਾਬ-ਹਿਮਾਚਲ ਸਰਹੱਦ ਨੇੜਲੇ ਜੰਗਲੀ ਇਲਾਕੇ ਵਿੱਚੋਂ ਵਿਆਹੁਤਾ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਉਸ ਦੀ ਚਾਚੀ ਜੈਤੂਨ ਬੀਬੀ ਨੂੰ ਗ੍ਰਿਫ਼ਤਾਰ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਿਆੜੀ ਦੇ ਰਹਿਣ ਵਾਲੇ 29 ਸਾਲਾ ਅਮਨੀਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਬੀਤੇ ਸਤੰਬਰ ਮਹੀਨੇ ਗੁਆਂਢੀ ਪਿੰਡ ਦੀ ਰਹਿਣ ਵਾਲੀ ਮੁਸਲਿਮ ਭਾਈਚਾਰੇ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਇਸ ਵਿਆਹ ਕਾਰਨ ਲੜਕੀ ਦਾ ਪਰਿਵਾਰ ਨਾਰਾਜ਼ ਸੀ। ਬੀਤੇ ਦਿਨੀਂ ਜਦੋਂ ਉਹ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ ਤਾਂ ਜੰਮੂ-ਕਸ਼ਮੀਰ ਨੰਬਰ ਦੀ ਗੱਡੀ ਵਿੱਚ ਸਵਾਰ ਚਾਰ ਅਣਪਛਾਤੇ ਵਿਅਕਤੀ ਅਤੇ ਇੱਕ ਔਰਤ ਜ਼ਬਰਦਸਤੀ ਉਨ੍ਹਾਂ ਦੇ ਘਰ ਦਾਖ਼ਲ ਹੋ ਗਏ। ਉਨ੍ਹਾਂ ਨੇ ਉਸ ਦੀ ਮਾਤਾ ਨਾਲ ਧੱਕਾ-ਮੁੱਕੀ ਕਰਦਿਆਂ ਉਸ ਦੀ ਪਤਨੀ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਲਿਆ ਅਤੇ ਫ਼ਰਾਰ ਹੋ ਗਏ।
ਜੰਗਲ ਵਿੱਚ ਗੱਡੀ ਛੱਡ ਕੇ ਫ਼ਰਾਰ ਹੋਏ ਮੁਲਜ਼ਮ
ਘਟਨਾ ਦੀ ਸੂਚਨਾ ਮਿਲਦਿਆਂ ਹੀ ਅਮਨੀਸ਼ ਨੇ ਧਾਰ ਚੌਕ ਸਥਿਤ ਪੁਲਿਸ ਚੌਕੀ ਵਿੱਚ ਸ਼ਿਕਾਇਤ ਦਰਜ ਕਰਵਾਈ। ਥਾਣਾ ਧਾਰਕਲਾਂ ਦੇ ਮੁਖੀ ਸਬ-ਇੰਸਪੈਕਟਰ ਦਿਲਬਾਗ ਰਾਏ ਪੁਲਿਸ ਪਾਰਟੀ ਸਮੇਤ ਹਰਕਤ ਵਿੱਚ ਆਏ ਅਤੇ ਗੱਡੀ ਦਾ ਪਿੱਛਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਚੰਡੋਲਾ ਰਸਤੇ ’ਤੇ ਨਾਕਾਬੰਦੀ ਕਰਕੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਸਾਹਮਣੇ ਦੇਖ ਕੇ ਗੱਡੀ ਸਵਾਰ ਚਾਰ ਵਿਅਕਤੀ ਚੰਡੋਲਾ ਪੁਲ ਨੇੜੇ ਜੰਗਲ ਵਿੱਚ ਗੱਡੀ ਅਤੇ ਵਿਆਹੁਤਾ ਨੂੰ ਛੱਡ ਕੇ ਫ਼ਰਾਰ ਹੋ ਗਏ।
ਆਈਟੀਆਈ ਵਿਦਿਆਰਥੀ ਨੇ ਬਣਾਈ ਸੀ ਵੀਡੀਓ ਇਸ ਘਟਨਾ ਦੀ ਸਾਰੀ ਕਾਰਵਾਈ ਪਿੰਡ ਨਿਆੜੀ ਦੇ ਆਈਟੀਆਈ ਕਾਲਜ ਦੇ ਇੱਕ ਵਿਦਿਆਰਥੀ ਨੇ ਆਪਣੇ ਮੋਬਾਈਲ ਵਿੱਚ ਕੈਦ ਕਰ ਲਈ ਸੀ, ਜੋ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਪੁਲਿਸ ਨੇ ਮੌਕੇ ਤੋਂ ਜੈਤੂਨ ਬੀਬੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਵਿਆਹੁਤਾ ਨੂੰ ਸੁਰੱਖਿਅਤ ਉਸ ਦੇ ਪਤੀ ਅਮਨੀਸ਼ ਦੇ ਹਵਾਲੇ ਕਰ ਦਿੱਤਾ।
ਡੀਐੱਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਜੈਤੂਨ ਬੀਬੀ ਅਤੇ ਉਸ ਦੇ ਚਾਰ ਅਣਪਛਾਤੇ ਸਾਥੀਆਂ ਵਿਰੁੱਧ ਅਗਵਾ, ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋਣ ਅਤੇ ਗੈਰ-ਕਾਨੂੰਨੀ ਇਕੱਠ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।