ਪੁਰਾਣੀ ਰੰਜਿਸ਼ ਬਣੀ ਜੁਰਮ ਦੀ ਵਜ੍ਹਾ: ਚਾਰ ਨੌਜਵਾਨਾਂ ਵਿਰੁੱਧ ਜਬਰ-ਜਨਾਹ ਦਾ ਮਾਮਲਾ ਦਰਜ, ਪੁਲਿਸ ਕਰ ਰਹੀ ਜਾਂਚ
ਪੀੜਤਾ ਅਨੁਸਾਰ ਉਹ 20 ਸਤੰਬਰ ਨੂੰ ਚੰਡੀਗੜ੍ਹ ਤੋਂ ਵਾਪਸ ਆਈ ਸੀ। ਮਲਿਕਪੁਰ ਉਤਰ ਕੇ ਜਦੋਂ ਉਹ ਪੈਦਲ ਪਿੰਡ ਵੱਲ ਜਾ ਰਹੀ ਸੀ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਪੀੜਤਾ ਨੇ ਦੋਸ਼ ਲਾਇਆ ਕਿ ਪੁਰਾਣੇ ਝਗੜੇ ਦੌਰਾਨ ਬਣਾਈ ਵੀਡੀਓ ਨੂੰ ਲੈ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ-ਜਨਾਹ ਕੀਤਾ ਗਿਆ।
Publish Date: Mon, 21 Sep 2026 04:19 PM (IST)
Updated Date: Mon, 21 Sep 2026 04:22 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ। ਥਾਣਾ ਸਦਰ ਅਧੀਨ ਪੈਂਦੇ ਇਕ ਪਿੰਡ ਦੀ 20 ਸਾਲਾ ਲੜਕੀ ਨਾਲ ਚਾਰ ਨੌਜਵਾਨਾਂ ਵੱਲੋਂ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੇ ਹੀ ਰਹਿਣ ਵਾਲੇ ਵਿਸ਼ਾਲ, ਗਗਨ, ਰਣਜੀਤ ਅਤੇ ਦਕਸ਼ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 70(1) ਅਤੇ ਆਈ.ਪੀ.ਸੀ. ਦੀ ਧਾਰਾ 376(ਡੀ) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਅਨੁਸਾਰ ਉਹ 20 ਸਤੰਬਰ ਨੂੰ ਚੰਡੀਗੜ੍ਹ ਤੋਂ ਵਾਪਸ ਆਈ ਸੀ। ਮਲਿਕਪੁਰ ਉਤਰ ਕੇ ਜਦੋਂ ਉਹ ਪੈਦਲ ਪਿੰਡ ਵੱਲ ਜਾ ਰਹੀ ਸੀ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਪੀੜਤਾ ਨੇ ਦੋਸ਼ ਲਾਇਆ ਕਿ ਪੁਰਾਣੇ ਝਗੜੇ ਦੌਰਾਨ ਬਣਾਈ ਵੀਡੀਓ ਨੂੰ ਲੈ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ-ਜਨਾਹ ਕੀਤਾ ਗਿਆ।
ਮੁਲਜ਼ਮਾਂ ਵੱਲੋਂ ਉਸ ਦਾ ਮੋਬਾਈਲ ਫ਼ੋਨ ਵੀ ਤੋੜਨ ਦਾ ਦੋਸ਼ ਹੈ। ਪੀੜਤਾ ਦੀ ਮਾਤਾ ਨੇ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਦੁਕਾਨ ਦੀ ਉਸਾਰੀ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਵੀ ਉਕਤ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਉਸ ਸਮੇਂ ਪੀੜਤਾ ਨੇ ਘਟਨਾ ਦੀ ਵੀਡੀਓ ਬਣਾ ਲਈ ਸੀ, ਜਿਸ ਕਾਰਨ ਮੁਲਜ਼ਮ ਰੰਜਿਸ਼ ਰੱਖਦੇ ਸਨ।
ਮਾਤਾ ਨੇ ਦੋਸ਼ ਲਾਇਆ ਕਿ ਜੇਕਰ ਉਸ ਸਮੇਂ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਂਦੀ ਤਾਂ ਇਹ ਘਟਨਾ ਨਾ ਵਾਪਰਦੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਫੋਰੈਂਸਿਕ ਟੀਮ ਬੁਲਾ ਕੇ ਸਬੂਤ ਇਕੱਠੇ ਕੀਤੇ।
ਪੀੜਤਾ ਦਾ ਡਾਕਟਰੀ ਮੁਆਇਨਾ ਵੀ ਕਰਵਾਇਆ ਜਾ ਰਿਹਾ ਹੈ। ਐੱਸ.ਐੱਸ.ਪੀ. ਮਨਪ੍ਰੀਤ ਸਿੰਘ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।