ਪੰਜਾਬੀ ਜਾਗਰਣ ਪ੍ਰਤੀਨਿਧ, ਪਠਾਨਕੋਟ : ਸੀਆਈਏ ਸਟਾਫ 'ਚ ਤਾਇਨਾਤ ਏਐੱਸਆਈ ਰਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਚੱਕੀ ਪੁਲ 'ਤੇ ਮੌਜੂਦ ਸੀ। ਪੁਲਿਸ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਮੁਹੱਲਾ ਰਾਮਪੁਰਾ ਦਾ ਰਹਿਣ ਵਾਲਾ ਇਕ ਨੌਜਵਾਨ ਜੋ ਨਸ਼ੇ ਵੇਚਣ ਦਾ ਕੰਮ ਕਰਦਾ ਹੈ। ਮੋਟਰਸਾਈਕਲ 'ਤੇ ਸਵਾਰ ਹੋ ਕੇ ਨੌਜਵਾਨ ਡਮਟਾਲ ਵਾਲੇ ਪਾਸਿਓ ਹੈਰੋਇਨ ਵੇਚਣ ਲਈ ਪਠਾਨਕੋਟ ਆ ਰਿਹਾ ਹੈ। ਜਾਣਕਾਰੀ ਦੇ ਅਧਾਰ 'ਤੇ ਪੁਲਿਸ ਨੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਇਕ ਨੌਜਵਾਨ ਮੋਟਰਸਾਈਕਲ 'ਤੇ ਆਇਆ। ਪੁਲਿਸ ਨੇ ਉਸ ਨੂੰ ਰੋਕ ਕੇ ਉਸ ਤੋਂ ਪੁੱਛਗਿੱਛ ਕੀਤੀ ਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ।