ਪੱਤਰ ਪੇ੍ਰਰਕ , ਪਠਾਨਕੋਟ : ਜ਼ਿਲ੍ਹਾ ਪੁਲਿਸ ਨੇ ਪਿੰਡ ਚਿੱਟਾ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਡਵੀਜ਼ਨ ਨੰਬਰ-1 ਵਿਚ ਤਾਇਨਾਤ ਏਐੱਸਆਈ ਰਾਜਿੰਦਰ ਪ੍ਰਸਾਦ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਐਕਟਿਵਾ 'ਤੇ ਸਵਾਰ ਹੋ ਕੇ ਸਿਵਲ ਹਸਪਤਾਲ ਵਾਲੀ ਸਾਈਡ ਤੋਂ ਚਿੱਟਾ ਲੈ ਕੇ ਜਾ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਇਕ ਵਿਅਕਤੀ ਐਕਟਿਵਾ 'ਤੇ ਆਇਆ। ਜਦੋਂ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਸਕੂਟੀ ਨੂੰ ਮੋੜਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਿਸ ਟੀਮ ਨੇ ਕਾਬੂ ਕਰ ਲਿਆ। ਫੜੇ ਗਏ ਵਿਅਕਤੀ ਨੇ ਆਪਣਾ ਨਾਂ ਭਾਰਤ ਭੂਸ਼ਨ ਮੁਹੱਲਾ ਅਨੰਦਪੁਰ-ਰੱਡਾ ਵਾਸੀ ਦੱਸਿਆ। ਪੁਲਿਸ ਨੇ ਸਕੂਟਰ ਸਵਾਰ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਡਵੀਜ਼ਨ ਨੰਬਰ-1 ਵਿੱਚ ਅਨੰਦਪੁਰ ਰੱਡਾ ਦੇ ਰਹਿਣ ਵਾਲੇ ਭਾਰਤ ਭੂਸ਼ਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।