ਆਰ. ਸਿੰਘ, ਪਠਾਨਕੋਟ : ਸਕੂਲ ਸਿੱਖਿਆ ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀਆਂ ਜ਼ਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ''ਚ 26 ਅਤੇ 27 ਜੁਲਾਈ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ। ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਸਕਦੇ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਵਿੱਦਿਅਕ ਸੈਸ਼ਨ ਦੇ ਕਰਵਾਏ ਪਾਠਕ੍ਰਮ ਦੀ ਆਨਲਾਈਨ ਪ੍ਰਰੀਖਿਆ ਜੁਲਾਈ ਮਹੀਨੇ ਕਰਵਾਈ ਗਈ ਹੈ। ਇਸ ਮਿਲਣੀ ਦੌਰਾਨ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਜੁਲਾਈ ਪ੍ਰਰੀਖਿਆ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵੀ ਤਰੀਕੇ ਜਾਰੀ ਰੱਖਣ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਮਾਪਿਆਂ ਨੂੰ ਕੋਰੋਨਾ ਪਾਬੰਦੀਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਦੇ ਆਨਲਾਈਨ ਤਰੀਕਿਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਪਲਬਧ ਕਰਵਾਈ ਗਈ ਸਹਾਇਕ ਪੜ੍ਹਨ ਸਮੱਗਰੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣ ਬਾਰੇ ਵੀ ਮਾਪੇ ਅਧਿਆਪਕ ਮਿਲਣੀ ਲਈ ਸਕੂਲ ਪਹੁੰਚੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪੰਚਾਇਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਪੇ੍ਰਿਤ ਕਰਨ ਦੇ ਨਾਲ ਨਾਲ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦੇ ਪਾਲਣ ਲਈ ਬੱਚਿਆਂ ਨੂੰ ਪੇ੍ਰਿਤ ਕਰਨ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਜਾਵੇਗਾ।