- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੀ ਪੰਜਾਬ ਬੁਲਾਰਾ ਟੀਨਾ ਚੌਧਰੀ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਖੇਡਾਂ ਦੇ ਮੈਦਾਨ ਤੋਂ ਲੈ ਕੇ ਸਿਆਸਤ ਤੱਕ ਆਪਣੇ ਕੰਮ ਪ੍ਰਤੀ ਦ੍ਰਿੜ੍ਹਤਾ, ਹਿੰਮਤ ਅਤੇ ਇਮਾਨਦਾਰੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਵੱਲੋਂ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ।