- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

-ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਗੁਰੂ ਦੀਆਂ ਸਿੱਖਿਆਵਾਂ ਤੇ ਸਰਬੱਤ ਦੇ ਭਲੇ ਦੇ ਸੁਨਹੇ ਬਾਰੇ ਵਿਸਥਾਰ ਨਾਲ ਦੱਸਿਆ
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸੇਵਾ ਕਾਰਜਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਸੁਨੇਹਾ ਦਿੱਤਾ ਗਿਆ।
ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਨਾਲ ਹੋਈ। ਇਸ ਉਪਰੰਤ ਸਜੇ ਕੀਰਤਨ ਦਰਬਾਰ ਵਿੱਚ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ, ਇਸਤਰੀ ਸਤਿਸੰਗ ਸਭਾ ਦੇ ਜਥਿਆਂ, ਭਾਈ ਅਵਤਾਰ ਸਿੰਘ ਜਲੰਧਰ ਵਾਲਿਆਂ ਦੇ ਰਾਗੀ ਜਥੇ ਅਤੇ ਭਾਈ ਗੁਰਕਰਨ ਸਿੰਘ ਕਠੂਆ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ। ਇਸ ਦੌਰਾਨ ਅਮਨਦੀਪ ਹਸਪਤਾਲ ਪਠਾਨਕੋਟ ਵੱਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਆਪਸੀ ਭਾਈਚਾਰੇ, ਬਰਾਬਰਤਾ, ਸੇਵਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਗੁਰਪੁਰਬ ਦੇ ਸਬੰਧ ਵਿੱਚ ਕਰਵਾਈਆਂ ਪ੍ਰਭਾਤ ਫੇਰੀਆਂ, ਨਗਰ ਕੀਰਤਨ ਅਤੇ ਹੋਰ ਧਾਰਮਿਕ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਸਮੁੱਚੀ ਸੰਗਤ ਨੇ ਬਹੁਤ ਉਤਸ਼ਾਹ ਨਾਲ ਸਹਿਯੋਗ ਦਿੱਤਾ, ਜਿਸ ਲਈ ਉਹ ਸਮੂਹ ਸੰਗਤ ਦੇ ਧੰਨਵਾਦੀ ਹਨ। ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਸਾਬਕਾ ਵਿਧਾਇਕ ਅਮਿਤ ਵਿਜ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟਾ, ਵਪਾਰ ਮੰਡਲ ਦੇ ਪ੍ਰਧਾਨ ਦਪਿੰਦਰ ਸਿੰਘ ਅਰੋੜਾ, ਗੁਰਵਿੰਦਰ ਸਿੰਘ ਡਿੱਕੀ, ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਤਰੁਣਪਾਲ ਸਿੰਘ ਸ਼ੰਟੀ, ਰਣਬੀਰ ਸਿੰਘ, ਆਸ਼ੀਸ਼ ਵਿਜ, ਵਰਿੰਦਰ ਸਿੰਘ ਲੱਕੀ ਕੌਂਸਲਰ, ਭੁਪਿੰਦਰ ਸਿੰਘ, ਜਸਪਾਲ ਸਿੰਘ, ਕਵਲਪ੍ਰੀਤ ਸਿੰਘ, ਰਵਨੀਤ ਸਿੰਘ ਗਢ, ਹਰਪ੍ਰੀਤ ਸਿੰਘ ਰਾਜਾ, ਗੁਰਸ਼ਰਨ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ ਸੰਧੂ, ਕਮਲਜੀਤ ਸਿੰਘ, ਐੱਸਐੱਚਓ ਗੁਰਦੀਪ ਸਿੰਘ, ਜਸਕਰਨ ਸਿੰਘ, ਬੀਰ ਪ੍ਰਤਾਪ ਸਿੰਘ, ਪਰਵਿੰਦਰ ਸਿੰਘ, ਡਾ. ਤਰਸੇਮ ਸਿੰਘ, ਅਵਤਾਰ ਬਰੋਲ, ਹਰਵਿੰਦਰ ਸਿੰਘ ਬੱਬੂ, ਇੰਦਰਜੀਤ ਸਿੰਘ, ਅਜੇਪਾਲ ਸਿੰਘ, ਵਿਜੇ ਥਾਪਾ ਡਾਇਰੈਕਟਰ ਅਮਨਦੀਪ ਹਸਪਤਾਲ, ਗੁਰਦੇਵ ਸਿੰਘ, ਹਰਜੀਤ ਸਿੰਘ, ਅਸ਼ੋਕ ਕੁਮਾਰ, ਤਰਨਜੀਤ ਸਿੰਘ ਦੁੱਗਲ, ਚਰਨਜੀਤ ਸਿੰਘ, ਪਰਵੇਸ਼ ਭੰਡਾਰੀ, ਸੁਖਵੰਤ ਸਿੰਘ ਤੁੰਗ, ਜਸਵੀਰ ਸਿੰਘ, ਹਰਕ੍ਰਿਸ਼ਨ ਸਿੰਘ ਮੈਣੀ, ਗੁਰਦੀਪ ਸਿੰਘ ਅਰੋੜਾ, ਧਨਵੀਰ ਸਿੰਘ ਬਤਰਾ, ਹਰਪ੍ਰੀਤ ਸਿੰਘ ਬੱਬਲ, ਪਰਮਜੀਤ ਸਿੰਘ ਸ਼ਿੰਗਾਰੀ, ਹਰਮੀਤ ਸਿੰਘ, ਦੇਸਾ ਸਿੰਘ, ਇੰਦਰਪਾਲ ਸਿੰਘ, ਦਵਿੰਦਰ ਸਿੰਘ ਮਿੰਟੂ, ਅਰਵਿੰਦਰ ਪਾਲ ਸਿੰਘ, ਜਸਪਾਲ ਸਿੰਘ ਢੀਂਗਰਾ, ਡਾ. ਦੀਪਕ ਮਨਹਾਸ, ਕਮਲਜੀਤ ਸਿੰਘ, ਗੁਰਨਾਮ ਸਿੰਘ, ਸੰਦੀਪ ਸਿੰਘ, ਕੇਹਰ ਸਿੰਘ ਤੂਰ, ਪਰਮਿੰਦਰ ਸਿੰਘ, ਸੁਨੀਲ ਮਹਾਜਨ ਅਤੇ ਮਨਿੰਦਰ ਸਿੰਘ, ਨਰੇਸ਼ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।