ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ
Publish Date: Sat, 21 Nov 2026 06:46 PM (IST)
Updated Date: Sat, 21 Nov 2026 06:49 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਰਾਂਈ ਵੱਲੋਂ ਸ਼ਹਿਰ ਅੰਦਰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀ ਦੇ ਨੌਜਵਾਨਾਂ ਨੇ ਸਿੱਖ ਮਾਰਸ਼ਲ ਆਰਟ ਦੇ ਰੋਮਾਂਚਕ ਜੌਹਰ ਦਿਖਾ ਕੇ ਸੰਗਤ ਨੂੰ ਪ੍ਰਭਾਵਿਤ ਕੀਤਾ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੰਗਰ ਅਤੇ ਹੋਰ ਸੇਵਾ ਕਾਰਜਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਸਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇੰਦਰਾ ਕਾਲੋਨੀ, ਰੇਲਵੇ ਰੋਡ, ਵਾਲਮੀਕਿ ਚੌਕ, ਲਾਈਟਾਂ ਵਾਲਾ ਚੌਕ, ਡਲਹੌਜ਼ੀ ਰੋਡ, ਮਿਸ਼ਨ ਰੋਡ, ਡਾਕਖਾਨਾ ਚੌਕ ਅਤੇ ਗਾਂਧੀ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਰਾਂਈ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਸਾਬਕਾ ਵਿਧਾਇਕ ਅਮਿਤ ਵਿਜ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਪੰਨਾ ਲਾਲ ਭਾਟੀਆ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ, ਭਾਜਪਾ ਆਗੂ ਦੀਪਾਂਸ਼ੂ ਘਈ, ਵਪਾਰ ਮੰਡਲ ਦੇ ਚੇਅਰਮੈਨ ਅਨਿਲ ਮਹਾਜਨ, ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਂਈ ਦੇ ਪ੍ਰਧਾਨ ਮਨਜੀਤ ਸਿੰਘ, ਮਨਮਹੇਸ਼ ਬਿੱਲਾ, ਚਰਨਜੀਤ ਸਿੰਘ ਬੇਦੀ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ ਸੰਧੂ, ਨਿਤਿਨ ਮਹਾਜਨ ਲਾਡੀ, ਭਾਰਤ ਮਹਾਜਨ, ਰਣਵੀਰ ਸਿੰਘ, ਸੰਦੀਪ ਸਿੰਘ ਸ਼ਿੰਗਾਰੀ, ਹਰਦੀਪ ਸਿੰਘ ਮਾਕਣ, ਨਾਰਾਇਣ ਦੀਪ ਸਿੰਘ, ਗੁਰਦੇਵ ਸਿੰਘ ਜੋਹਲ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਬੇਦੀ, ਰਵਨੀਤ ਸਿੰਘ ਗੜ੍ਹ, ਸਰਬਜੀਤ ਕੌਰ, ਹਰਪ੍ਰੀਤ ਕੌਰ, ਹਰਭਜਨ ਕੌਰ, ਡਾ. ਮਨਪ੍ਰੀਤ ਕੌਰ, ਜਪਨਾਜ ਕੌਰ, ਸਖਚੈਨ ਸਿੰਘ, ਅਜਮੇਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਬੇਦੀ, ਗੁਰਮੀਤ ਸਿੰਘ, ਹਰਮੀਤ ਸਿੰਘ, ਐਡਵੋਕੇਟ ਗੁਰਆਸ਼ੀਸ਼ ਸਿੰਘ, ਜਸਜੀਤ ਸਿੰਘ ਸਾਹਨੀ, ਹਰਜੀਤ ਸਿੰਘ, ਮਹਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।