ਪਠਾਨਕੋਟ ਨਗਰ ਨਿਗਮ ਚੋਣਾਂ: ਵੋਟਿੰਗ ਲਈ ਲੋਕਾਂ 'ਚ ਭਾਰੀ ਉਤਸ਼ਾਹ, ਬੂਥਾਂ ’ਤੇ ਸਹੂਲਤਾਂ ਦੀ ਘਾਟ ਕਾਰਨ ਲੋਕ ਪਰੇਸ਼ਾਨ
ਪਠਾਨਕੋਟ ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਸਵੇਰ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕ ਵੱਡੀ ਗਿਣਤੀ ਵਿੱਚ ਆਪਣੇ ਲੋਕਤੰਤਰੀ ਅਧਿਕਾਰ ਦਾ ਇਸਤੇਮਾਲ ਕਰਨ ਲਈ ਬੂਥਾਂ ’ਤੇ ਪਹੁੰਚੇ, ਜਿਸ ਕਾਰਨ ਕਈ ਥਾਵਾਂ ’ਤੇ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਰਹੀਆਂ।
Publish Date: Tue, 26 May 2026 12:26 PM (IST)
Updated Date: Tue, 26 May 2026 01:19 PM (IST)

ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ - ਪਠਾਨਕੋਟ ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਸਵੇਰ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕ ਵੱਡੀ ਗਿਣਤੀ ਵਿੱਚ ਆਪਣੇ ਲੋਕਤੰਤਰੀ ਅਧਿਕਾਰ ਦਾ ਇਸਤੇਮਾਲ ਕਰਨ ਲਈ ਬੂਥਾਂ ’ਤੇ ਪਹੁੰਚੇ, ਜਿਸ ਕਾਰਨ ਕਈ ਥਾਵਾਂ ’ਤੇ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਰਹੀਆਂ।
ਵਾਰਡ ਨੰਬਰ 7 ਅਤੇ 8 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਮੀਨੀ ਪਠਾਨਕੋਟ ਵਿਖੇ ਬਣੇ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਦੋਸ਼ ਲਗਾਇਆ ਕਿ ਬੂਥਾਂ ’ਤੇ ਨਾ ਤਾਂ ਪੱਖਿਆਂ ਦੀ ਕੋਈ ਯੋਗ ਵਿਵਸਥਾ ਸੀ ਅਤੇ ਨਾ ਹੀ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ। ਗਰਮੀ ਕਾਰਨ ਖਾਸ ਕਰਕੇ ਬਜ਼ੁਰਗਾਂ, ਬਿਮਾਰਾਂ ਅਤੇ ਮਹਿਲਾਵਾਂ ਨੂੰ ਕਾਫੀ ਦਿੱਕਤਾਂ ਝੱਲਣੀਆਂ ਪਈਆਂ।
ਵੋਟਰਾਂ ਨੇ ਦੱਸਿਆ ਕਿ ਉਹ ਪਿਛਲੇ ਦੋ ਤੋਂ ਤਿੰਨ ਘੰਟਿਆਂ ਤੋਂ ਲਾਈਨਾਂ ਵਿੱਚ ਖੜੇ ਹੋ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਢੰਗ ਦੀ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ। ਕੁਝ ਲੋਕਾਂ ਨੇ ਕਿਹਾ ਕਿ ਉਹ ਦੂਜੇ ਜ਼ਿਲ੍ਹਿਆਂ ਤੋਂ ਖਾਸ ਤੌਰ ’ਤੇ ਵੋਟ ਪਾਉਣ ਲਈ ਆਏ ਹਨ, ਪਰ ਇੱਥੇ ਪਹੁੰਚਣ ’ਤੇ ਉਹਨਾਂ ਨੂੰ ਨਾ ਪਾਣੀ ਮਿਲਿਆ ਅਤੇ ਨਾ ਹੀ ਬੈਠਣ ਦੀ ਕੋਈ ਢੰਗ ਦੀ ਵਿਵਸਥਾ। ਇੱਕ ਵੋਟਰ ਨੇ ਕਿਹਾ ਕਿ ਲਾਈਨਾਂ ਬਹੁਤ ਹੌਲੀ ਚੱਲ ਰਹੀਆਂ ਹਨ ਅਤੇ ਲੋਕ ਗਰਮੀ ਕਾਰਨ ਘਬਰਾਹਟ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਘੱਟੋ-ਘੱਟ ਪਾਣੀ ਅਤੇ ਛਾਂ ਦੀ ਵਿਵਸਥਾ ਤਾਂ ਜ਼ਰੂਰ ਹੋਣੀ ਚਾਹੀਦੀ ਸੀ।
Voter Turnout 12 PM :-
Sujanpur Council:- 35.02%
Pathankot Corporation:- 30.02%