ਪਠਾਨਕੋਟ ਕਤਲ ਕਾਂਡ ਦੀ ਸੁਲਝੀ ਗੁੱਥੀ : ਪੁਲਿਸ ਵਾਲਿਆਂ ਨਾਲ ਖੜ੍ਹ ਕੇ ਤਮਾਸ਼ਾ ਦੇਖ ਰਿਹਾ ਸੀ ਵਪਾਰੀ ਦੀ ਪਤਨੀ ਦਾ ਕਾਤਲ, DVR ਤੇ ਹਥਿਆਰ ਬਰਾਮਦ ਪਠਾਨਕੋਟ ਦੇ ਰਾਮਲੀਲਾ ਗਰਾਊਂਡ ਨੇੜੇ ਬੀਤੀ ਦੇਰ ਰਾਤ ਵਪਾਰੀ ਦੀ ਪਤਨੀ ਦਾ ਕਤਲ ਕਰਨ ਅਤੇ ਉਸ ਦੇ ਘਰ ਲੁੱਟਣ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਰੁਣ ਕੁਮਾਰ ਵਾਸੀ ਪਠਾਨਕੋਟ ਵਜੋਂ ਹੋਈ ਹੈ। ਮੁਲਜ਼ਮ ਉਸੇ ਇਲਾਕੇ ਦਾ ਰਹਿਣ ਵਾਲਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਇਸ ਕਤਲ ਦੀ ਘਟਨਾ ਦਾ ਪਤਾ ਚੱਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਘਰੋਂ ਗਹਿਣੇ ਅਤੇ ਸੀਸੀਟੀਵੀ ਕੈਮਰੇ ਦੀ ਡੀਵੀਆਰ ਲੈ ਗਏ ਹਨ।
Publish Date: Tue, 18 Aug 2026 01:37 PM (IST)
Updated Date: Tue, 18 Aug 2026 01:39 PM (IST)
ਪਠਾਨਕੋਟ — ਪਠਾਨਕੋਟ ਦੇ ਰਾਮਲੀਲਾ ਗਰਾਊਂਡ ਨੇੜੇ ਬੀਤੀ ਦੇਰ ਰਾਤ ਵਪਾਰੀ ਦੀ ਪਤਨੀ ਦਾ ਕਤਲ ਕਰਨ ਅਤੇ ਉਸ ਦੇ ਘਰ ਲੁੱਟਣ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਰੁਣ ਕੁਮਾਰ ਵਾਸੀ ਪਠਾਨਕੋਟ ਵਜੋਂ ਹੋਈ ਹੈ। ਮੁਲਜ਼ਮ ਉਸੇ ਇਲਾਕੇ ਦਾ ਰਹਿਣ ਵਾਲਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਇਸ ਕਤਲ ਦੀ ਘਟਨਾ ਦਾ ਪਤਾ ਚੱਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਘਰੋਂ ਗਹਿਣੇ ਅਤੇ ਸੀਸੀਟੀਵੀ ਕੈਮਰੇ ਦੀ ਡੀਵੀਆਰ ਲੈ ਗਏ ਹਨ।
ਪੁਲਸ ਨੇ ਮੁੱਢਲੀ ਜਾਂਚ ਦੇ ਆਧਾਰ 'ਤੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜਦੋਂ ਪੁਲਿਸ ਟੀਮ ਮੌਕੇ ਦੀ ਜਾਂਚ ਕਰ ਰਹੀ ਸੀ ਤਾਂ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਵੀ ਪੁਲਿਸ ਦੇ ਕੋਲ ਹੀ ਖੜ੍ਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲੀਸ ਵੱਲੋਂ ਫੜ ਕੇ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਗੱਲ ਦਾ ਪਤਾ ਲਗਾਇਆ ਜਾਵੇਗਾ ਕਿ ਉਕਤ ਦੋਸ਼ੀ ਦੇ ਨਾਲ ਕੋਈ ਹੋਰ ਵਿਅਕਤੀ ਵੀ ਸੀ ਜਾਂ ਨਹੀਂ ਅਤੇ ਉਸ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਪਤਾ ਲੱਗਾ ਹੈ ਕਿ ਪਠਾਨਕੋਟ ਦੇ ਸਾਹਮਣੇ ਰਾਮਲੀਲਾ ਗਰਾਊਂਡ ਕੋਲ ਸੁਭਾਸ਼ ਚੰਦਰ ਦੀ ਪਤਨੀ ਆਸ਼ਾ ਨੂੰ ਕਿਸੇ ਵਿਅਕਤੀ ਨੇ ਜ਼ਖਮੀ ਕਰ ਦਿੱਤਾ ਹੈ। ਉਸ ਦਾ ਰਾਜ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਫੜਨ ਲਈ ਸੀਨੀਅਰ ਅਧਿਕਾਰੀਆਂ ਵੱਲੋਂ ਟੀਮਾਂ ਬਣਾਈਆਂ ਗਈਆਂ। ਪੁਲਿਸ ਟੀਮਾਂ ਨੇ ਮਨੁੱਖੀ ਸੂਹੀਆ ਅਤੇ ਤਕਨੀਕੀ ਸਹਾਇਤਾ ਦੀ ਮਦਦ ਨਾਲ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤਿਆ ਗਿਆ ਸਾਮਾਨ ਬਰਾਮਦ ਕਰ ਲਿਆ ਹੈ।
ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਸੋਨੇ ਦਾ ਕੰਗਣ - 01,
ਡੀਵੀਆਰ - 01,
ਜੁਰਮ 'ਚ ਵਰਤਿਆ ਗਿਆ ਚਾਕੂ – 01, ਜੁਰਮ 'ਚ ਵਰਤੀ ਗਈ ਰਾਡ – 01, ਉਹ ਕੱਪੜਾ ਜਿਸ ਨਾਲ ਮੁਲਜ਼ਮ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।