- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਮਾਪਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਸ਼ਾਹਪੁਰਕੰਡੀ ਦੇ ਐੱਸਐੱਚਓ ਮੋਹਿਤ ਟਾਕ ਅਤੇ ਥਾਣਾ ਡਿਵੀਜ਼ਨ ਨੰਬਰ-1 ਦੀ ਐੱਸਐੱਚਓ ਅਮਨਪ੍ਰੀਤ ਕੌਰ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਪੀੜਤ ਵਿਦਿਆਰਥਣ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ਼ਾਹਪੁਰਕੰਡੀ ਖੇਤਰ ਦੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਲ ਸੰਬੰਧਤ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸੱਤਵੀਂ ਜਮਾਤ ਵਿੱਚ ਪੜ੍ਹਦੀ 12 ਸਾਲਾ ਨਾਬਾਲਗ ਵਿਦਿਆਰਥਣ ਨੇ ਆਪਣੇ ਹੀ ਇੱਕ ਅਧਿਆਪਕ 'ਤੇ ਛੇੜਛਾੜ ਅਤੇ ਜਬਰ-ਜਨਾਹ ਵਰਗੇ ਗੰਭੀਰ ਦੋਸ਼ ਲਗਾਏ ਹਨ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ੀ ਅਧਿਆਪਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਮਾਪਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਸ਼ਾਹਪੁਰਕੰਡੀ ਦੇ ਐੱਸਐੱਚਓ ਮੋਹਿਤ ਟਾਕ ਅਤੇ ਥਾਣਾ ਡਿਵੀਜ਼ਨ ਨੰਬਰ-1 ਦੀ ਐੱਸਐੱਚਓ ਅਮਨਪ੍ਰੀਤ ਕੌਰ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਪੀੜਤ ਵਿਦਿਆਰਥਣ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ।
ਐੱਸਐੱਚਓ ਮੋਹਿਤ ਟਾਕ ਨੇ ਦੱਸਿਆ ਕਿ ਦੁਪਹਿਰ ਕਰੀਬ 12 ਵਜੇ ਪੁਲਿਸ ਹੈਲਪਲਾਈਨ ਨੰਬਰ 112 'ਤੇ ਇੱਕ ਨੌਜਵਾਨ ਵੱਲੋਂ ਫ਼ੋਨ ਕਰਕੇ ਆਪਣੀ 12 ਸਾਲਾ ਭੈਣ ਨਾਲ ਕਥਿਤ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਗਈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਕਿ ਸਰਕਾਰੀ ਸਕੂਲ ਸ਼ਾਹਪੁਰਕੰਡੀ ਵਿੱਚ ਪੜ੍ਹਦੀ ਉਸ ਦੀ ਭੈਣ ਨਾਲ ਇੱਕ ਅਧਿਆਪਕ ਵੱਲੋਂ ਛੇੜਛਾੜ ਅਤੇ ਜਬਰ-ਜਨਾਹ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬੱਚੀ ਨੂੰ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਅਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ ਮਹਿਲਾ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉੱਧਰ ਪੀੜਤ ਵਿਦਿਆਰਥਣ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਸੰਬੰਧਤ ਅਧਿਆਪਕ ਉਸ ਨੂੰ ਕੰਪਿਊਟਰ ਲੈਬ ਵਿੱਚ ਲੈ ਗਿਆ, ਜਿੱਥੇ ਉਸ ਨਾਲ ਕਥਿਤ ਤੌਰ 'ਤੇ ਇਹ ਘਿਨੌਣੀ ਹਰਕਤ ਕੀਤੀ ਗਈ।