- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਬਿਜਲੀ ਦੇ ਟਾਵਰ ’ਤੇ ਡਟੇ 82 ਸਾਲਾ ਕੁਲਵਿੰਦਰ ਸਿੰਘ ਅਤੇ 85 ਸਾਲਾ ਸ਼ਰਮ ਸਿੰਘ ਆਖ਼ਰਕਾਰ ਹੇਠਾਂ ਉਤਰ ਆਏ। ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਸਿਰੇ ਚੜ੍ਹਨ ਅਤੇ ਅਗਲੇ ਹਫ਼ਤੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਮਗਰੋਂ ਦੋਵਾਂ ਨੇ ਆਪਣਾ ਸੰਘਰਸ਼ ਖ਼ਤਮ ਕਰਨ ਲਈ ਸਹਿਮਤੀ ਦਿੱਤੀ।

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਬਿਜਲੀ ਦੇ ਟਾਵਰ ’ਤੇ ਡਟੇ 82 ਸਾਲਾ ਕੁਲਵਿੰਦਰ ਸਿੰਘ ਅਤੇ 85 ਸਾਲਾ ਸ਼ਰਮ ਸਿੰਘ ਆਖ਼ਰਕਾਰ ਹੇਠਾਂ ਉਤਰ ਆਏ। ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਸਿਰੇ ਚੜ੍ਹਨ ਅਤੇ ਅਗਲੇ ਹਫ਼ਤੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਮਗਰੋਂ ਦੋਵਾਂ ਨੇ ਆਪਣਾ ਸੰਘਰਸ਼ ਖ਼ਤਮ ਕਰਨ ਲਈ ਸਹਿਮਤੀ ਦਿੱਤੀ।
ਡਿਪਟੀ ਕਮਿਸ਼ਨਰ ਪੱਲਵੀ ਅਤੇ ਵਧੀਕ ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਨਾਲ ਲੰਮੀ ਗੱਲਬਾਤ ਤੋਂ ਬਾਅਦ ਦੋਵਾਂ ਨੂੰ ਹਾਈਡ੍ਰੌਲਿਕ ਕਰੇਨ ਦੀ ਮਦਦ ਨਾਲ ਹੇਠਾਂ ਉਤਾਰਨ ਦਾ ਪ੍ਰਬੰਧ ਕੀਤਾ ਗਿਆ। ਰਾਤ ਸਮੇਂ ਘੱਟ ਰੌਸ਼ਨੀ, ਤੰਗ ਪਲੇਟਫਾਰਮ ਅਤੇ ਗੋਡਿਆਂ ਵਿੱਚ ਤੇਜ਼ ਦਰਦ ਕਾਰਨ ਉਨ੍ਹਾਂ ਨੂੰ ਹੇਠਾਂ ਉਤਾਰਨਾ ਜੋਖ਼ਮ ਭਰਿਆ ਮੰਨਿਆ ਗਿਆ। ਇਸ ਲਈ ਸਵੇਰੇ ਰੌਸ਼ਨੀ ਹੋਣ ’ਤੇ ਉਨ੍ਹਾਂ ਨੂੰ ਸੁਰੱਖਿਅਤ ਹੇਠਾਂ ਉਤਾਰਿਆ ਗਿਆ।
ਇਸ ਮਗਰੋਂ ਦੋਵਾਂ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਲਈ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਣ ਦਾ ਪ੍ਰਬੰਧ ਕੀਤਾ ਗਿਆ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਅਗਲੇ ਹਫ਼ਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।