- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ਪੁਲਿਸ ਨੇ ਪਿਛਲੇ ਦਿਨੀਂ ਗੰਨ ਪੁਆਇੰਟ 'ਤੇ XUV-500 ਗੱਡੀ ਲੁੱਟਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਮੁੱਖ ਮੁਲਜ਼ਮ ਸਮੇਤ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਲੁੱਟੀ ਗਈ XUV-500 ਗੱਡੀ ਵੀ ਬਰਾਮਦ ਕਰ ਲਈ ਹੈ।

ਜਾਗਰਣ ਸੰਵਾਦਦਾਤਾ, ਪਠਾਨਕੋਟ : ਪਠਾਨਕੋਟ ਪੁਲਿਸ ਨੇ ਪਿਛਲੇ ਦਿਨੀਂ ਗੰਨ ਪੁਆਇੰਟ 'ਤੇ XUV-500 ਗੱਡੀ ਲੁੱਟਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਮੁੱਖ ਮੁਲਜ਼ਮ ਸਮੇਤ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਲੁੱਟੀ ਗਈ XUV-500 ਗੱਡੀ ਵੀ ਬਰਾਮਦ ਕਰ ਲਈ ਹੈ। ਮਾਮਲੇ ਨੂੰ ਟਰੇਸ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਗੁਜਰਾਤ ਪੁਲਿਸ ਦੀ ਸਹਾਇਤਾ ਨਾਲ ਕਾਰਵਾਈ ਨੂੰ ਅੰਜਾਮ ਦਿੱਤਾ।
ਜਾਣਕਾਰੀ ਦਿੰਦਿਆਂ ਬਾਰਡਰ ਰੇਂਜ ਅੰਮ੍ਰਿਤਸਰ ਦੇ ਪੁਲਿਸ ਮਹਾਨਿਰੀੱਖਕ (ਆਈਜੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਐੱਸਐੱਸਪੀ ਪਠਾਨਕੋਟ ਵੱਲੋਂ ਮਾਮਲੇ ਨੂੰ ਸੁਲਝਾਉਣ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਪੁਲਿਸ ਟੀਮਾਂ ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਕਾਰਵਾਈ ਕਰਦਿਆਂ ਇਸ ਵਾਰਦਾਤ 'ਚ ਸ਼ਾਮਲ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ ਉਰਫ਼ ਸ਼ੀਨਾ ਨਿਵਾਸੀ ਅੰਮ੍ਰਿਤਸਰ, ਪੁਨੀਤ ਸ਼ਰਮਾ ਉਰਫ਼ ਕਾਕਾ ਨਿਵਾਸੀ ਅੰਮ੍ਰਿਤਸਰ, ਪਵਨ ਉਰਫ਼ ਪਾਣੀ ਨਿਵਾਸੀ ਗੁਰਦਾਸਪੁਰ ਅਤੇ ਰਾਹੁਲ ਭੱਟੀ ਉਰਫ਼ ਬੌਬੀ ਨਿਵਾਸੀ ਗੁਰਦਾਸਪੁਰ ਵਜੋਂ ਹੋਈ ਹੈ।ਮਾਮਲੇ ਦਾ ਮੁੱਖ ਮੁਲਜ਼ਮ ਸੁਰਜੀਤ ਸਿੰਘ ਉਰਫ਼ ਸ਼ੀਨਾ ਪੁਲਿਸ ਦੇ ਹੱਥੇ ਚੜ੍ਹਿਆ ਹੈ। ਉਸ ਨੂੰ ਗੁਜਰਾਤ ਪੁਲਿਸ ਦੀ ਸਹਾਇਤਾ ਨਾਲ ਗੁਜਰਾਤ ਦੇ ਵਡੋਦਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਆਈਜੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ। ਉਸ ਖ਼ਿਲਾਫ਼ ਥਾਣਾ ਸਦਰ ਅੰਮ੍ਰਿਤਸਰ 'ਚ ਕਤਲ ਦੇ ਯਤਨ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਹੈ।ਇਸ ਵਾਰਦਾਤ ਦੇ ਸਬੰਧ 'ਚ ਥਾਣਾ ਸੁਜਾਨਪੁਰ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪਠਾਨਕੋਟ ਪੁਲਿਸ ਦੀ ਇਸ ਕਾਰਵਾਈ ਨੂੰ ਗੰਭੀਰ ਅਪਰਾਧਾਂ 'ਤੇ ਰੋਕ ਲਗਾਉਣ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ 'ਚ ਮਹੱਤਵਪੂਰਨ ਸਫ਼ਲਤਾ ਮੰਨਿਆ ਜਾ ਰਿਹਾ ਹੈ।