ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਹਰਵਿੰਦਰ ਸਿੰਘ ਉਰਫ਼ ਰਿੰਦਾ, ਨਿਵਾਸੀ ਸ੍ਰੀ ਹਜ਼ੂਰ ਸਾਹਿਬ ਨੰਦੇੜ ਮਹਾਂਰਾਸ਼ਟਰ , ਜੋ ਕਿ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੁੱਖ ਸਰਗਨਾ ਹੈ। ਇਸ ਸਮੇਂ ਆਈਐਸਆਈ ਦੇ ਇਸ਼ਾਰੇ 'ਤੇ ਪਾਕਿਸਤਾਨ ਵਿੱਚ ਕੰਮ ਕਰ ਰਿਹਾ ਹੈ ਅਤੇ ਆਪਣੇ ਸਾਥੀਆਂ ਨਾਲ ਭਾਰਤ ਵਿਰੋਧੀ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।

ਆਰ. ਸਿੰਘ/ ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ/ ਭੋਆ : ਪਠਾਨਕੋਟ ਵਿਖੇ ਪਹੁੰਚੇ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਸੰਦੀਪ ਗੋਇਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਐਸਐਸਪੀ ਦਿਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੀਆਈਏ ਸਟਾਫ ਇੰਚਾਰਜ ਸਮੇਤ ਬਣਾਈਆਂ ਗਈਆਂ ਪੁਲਿਸ ਟੀਮਾਂ ਨਰੋਟ ਜੈਮਲ ਸਿੰਘ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਬਮਿਆਲ ਚੌਕ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਸਨ।
ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਹਰਵਿੰਦਰ ਸਿੰਘ ਉਰਫ਼ ਰਿੰਦਾ, ਨਿਵਾਸੀ ਸ੍ਰੀ ਹਜ਼ੂਰ ਸਾਹਿਬ ਨੰਦੇੜ ਮਹਾਂਰਾਸ਼ਟਰ , ਜੋ ਕਿ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੁੱਖ ਸਰਗਨਾ ਹੈ। ਇਸ ਸਮੇਂ ਆਈਐਸਆਈ ਦੇ ਇਸ਼ਾਰੇ 'ਤੇ ਪਾਕਿਸਤਾਨ ਵਿੱਚ ਕੰਮ ਕਰ ਰਿਹਾ ਹੈ ਅਤੇ ਆਪਣੇ ਸਾਥੀਆਂ ਨਾਲ ਭਾਰਤ ਵਿਰੋਧੀ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।
ਹੁਣ ਵੀ ਉਸਨੇ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਖੇਪ ਭੇਜੀ ਹੈ। ਇਹ ਖੇਪ ਨਰੋਟ ਜੈਮਲ ਸਿੰਘ ਪੁਲਿਸ ਸਟੇਸ਼ਨ ਖੇਤਰ ਵਿੱਚ ਲੁਕਾ-ਛਿਪਾ ਕੇ ਰੱਖੀ ਹੋਈ ਹੈ। ਜਿਸ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ, ਅਣਪਛਾਤੇ ਵਿਅਕਤੀਆਂ ਦੇ ਇੱਕ ਸਮੂਹ ਦੇ ਨਾਲ, ਇਸਨੂੰ ਭਾਰਤ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ।ਜਿਸ ਦੇ ਨਤੀਜੇ ਵਜੋਂ, ਪੁਲਿਸ ਟੀਮ ਨੇ ਨਰੋਟ ਜੈਮਲ ਸਿੰਘ ਪੁਲਿਸ ਸਟੇਸ਼ਨ ਅਤੇ ਬਮਿਆਲ ਦੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ।
ਇਸ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੂੰ 3 ਏਕੇ -47 ਸਮੇਤ 5 ਮੈਗਜ਼ੀਨ, 2 ਪਿਸਤੌਲ ਸਮੇਤ 2 ਮੈਗਜ਼ੀਨ ਜੋ ਕਿ 1 ਤੁਰਕੀ ਵਿੱਚ ਬਣਿਆ ਅਤੇ 1 ਚੀਨ ਵਿੱਚ ਬਣਿਆ, ਵੱਖ-ਵੱਖ ਕੈਲੀਬਰਾਂ ਦੇ 98 ਜ਼ਿੰਦਾ ਗੋਲਾ ਬਾਰੂਦ ਬਰਾਮਦ ਕੀਤੇ ਹਨ। ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਕਿਸਨੇ ਇਕੱਠੀ ਕਰਨੀ ਸੀ ਅਤੇ ਇਹ ਕਿੱਥੇ ਪਹੁੰਚਾਈ ਜਾਣੀ ਸੀ।
ਜਾਂਚ ਤੋਂ ਬਾਅਦ ਉਪਰੋਕਤ ਮੁਲਜ਼ਮਾਂ ਦਾ ਨਾਮ ਵੀ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ। ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖ ਸਰਗਨਾ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।