- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਲੋੜ ਪੈਣ _ਤੇ ਠਹਿਰਾਉ, ਲੰਗਰ, ਮੈਡੀਕਲ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਜੇਕਰ ਕਿਸੇ ਕਾਰਨ ਯਾਤਰੀਆਂ ਨੂੰ ਪਠਾਨਕੋਟ ਜਾਂ ਹੋਰ ਥਾਵਾਂ ਤੇ ਰੋਕਣਾ ਪੈਂਦਾ ਹੈ ਤਾਂ ਉਸ ਲਈ ਵੀ ਪਹਿਲਾਂ ਤੋਂ ਕੰਟੀਜੈਂਸੀ ਯੋਜਨਾ ਤਿਆਰ ਕੀਤੀ ਗਈ ਹੈ।

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਅਮਰਨਾਥ ਯਾਤਰਾ ਨੂੰ ਨਿਰਵਿਘਨ, ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਪੰਜਾਬ ਪੁਲਿਸ, ਫ਼ੌਜ, ਬੀਐੱਸਐੱਫ, ਅਰਧ ਸੈਨਿਕ ਬਲਾਂ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਪਰਵੀਨ ਸਿਨ੍ਹਾ ਨੇ ਕੀਤੀ, ਜਦਕਿ ਇਸ ਮੌਕੇ ਤੇ ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਸਮੇਤ ਪੰਜਾਬ ਪੁਲਿਸ, ਫੌਜ, ਬੀਐਸਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਯਾਤਰਾ ਦੌਰਾਨ ਸੁਰੱਖਿਆ, ਟਰੈਫਿਕ ਪ੍ਰਬੰਧ, ਯਾਤਰੀਆਂ ਦੀ ਸਹੂਲਤ, ਲੰਗਰਾਂ ਦੀ ਵਿਵਸਥਾ, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਦੀ ਤਿਆਰੀ ਅਤੇ ਆਪਸੀ ਤਾਲਮੇਲ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਪੈਸ਼ਲ ਡੀਜੀਪੀ ਪਰਵੀਨ ਸਿਨ੍ਹਾ ਨੇ ਕਿਹਾ ਕਿ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ, ਪਰ ਯਾਤਰੀਆਂ ਦੀ ਆਵਾਜਾਈ ਪਹਿਲੀ ਜੁਲਾਈ ਤੋਂ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਏਜੰਸੀਆਂ ਵੱਲੋਂ ਪਹਿਲਾਂ ਹੀ ਵਿਆਪਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਲੋੜ ਪੈਣ _ਤੇ ਠਹਿਰਾਉ, ਲੰਗਰ, ਮੈਡੀਕਲ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਜੇਕਰ ਕਿਸੇ ਕਾਰਨ ਯਾਤਰੀਆਂ ਨੂੰ ਪਠਾਨਕੋਟ ਜਾਂ ਹੋਰ ਥਾਵਾਂ ਤੇ ਰੋਕਣਾ ਪੈਂਦਾ ਹੈ ਤਾਂ ਉਸ ਲਈ ਵੀ ਪਹਿਲਾਂ ਤੋਂ ਕੰਟੀਜੈਂਸੀ ਯੋਜਨਾ ਤਿਆਰ ਕੀਤੀ ਗਈ ਹੈ। ਲੰਗਰ ਕਮੇਟੀਆਂ ਨਾਲ ਵੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਕਰਕੇ ਸੁਰੱਖਿਆ ਅਤੇ ਪ੍ਰਬੰਧਾਂ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਪਰਵੀਨ ਸਿਨ੍ਹਾ ਨੇ ਕਿਹਾ ਕਿ ਯਾਤਰਾ ਦੀ ਸੁਰੱਖਿਆ ਲਈ ਪੰਜਾਬ ਪੁਲਿਸ, ਫੌਜ, ਬੀਐਸਐਫ ਅਤੇ ਅਰਧ ਸੈਨਿਕ ਬਲਾਂ ਵੱਲੋਂ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸੂਬੇ ਵਿੱਚ ਵਾਧੂ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਹੋਰ ਫੋਰਸ ਵੀ ਜਲਦ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੰਭੂ ਬਾਰਡਰ ਤੋਂ ਮਾਧੋਪੁਰ ਤੱਕ ਅਤੇ ਅੰਮ੍ਰਿਤਸਰ ਤੋਂ ਪਠਾਨਕੋਟ ਦੇ ਗੋਲ ਚੌਕ ਤੱਕ ਪੂਰੇ ਰੂਟ ਤੇ 24 ਘੰਟੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣਗੇ ਅਤੇ ਸਾਰੇ ਸੰਪਰਕ ਮਾਰਗਾਂ ਤੇ ਵੀ ਨਿਗਰਾਨੀ ਰੱਖੀ ਜਾਵੇਗੀ।
ਸਪੈਸ਼ਲ ਡੀਜੀਪੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਬਿਨਾਂ ਰਜਿਸਟ੍ਰੇਸ਼ਨ ਅਮਰਨਾਥ ਯਾਤਰਾ ਲਈ ਰਵਾਨਾ ਨਾ ਹੋਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਰੂਟਾਂ ਦੀ ਹੀ ਵਰਤੋਂ ਕੀਤੀ ਜਾਵੇ ਅਤੇ ਰਸਤੇ ਵਿੱਚ ਤਾਇਨਾਤ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਜੇਕਰ ਸੁਰੱਖਿਆ ਜਾਂਚ ਦੌਰਾਨ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਕੀਤੀ ਜਾਂਦੀ ਹੈ ਤਾਂ ਯਾਤਰੀ ਇਸ ਨੂੰ ਆਪਣੀ ਸੁਰੱਖਿਆ ਦਾ ਹਿੱਸਾ ਸਮਝਦਿਆਂ ਸਹਿਯੋਗ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਹੋਰ ਸਾਰੀਆਂ ਏਜੰਸੀਆਂ ਯਾਤਰੀਆਂ ਦੀ ਸੇਵਾ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਇਸ ਵਾਰ ਵੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਇਆ।