- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਖਿਲ ਭਾਰਤੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੱਟੋ ਨੇ ਵਾਲਮੀਕਿ ਸਮਾਜ ਅਤੇ ਸਫ਼ਾਈ ਕਰਮਚਾਰੀ ਜਥੇਬੰਦੀਆਂ ਦੇ ਆਗੂਆਂ ਨੇ ਪਠਾਨਕੋਟ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਪੰਜਾਬ ਬੰਦ ਦਾ ਪੂਰਾ ਸਮਰਥਨ ਦੇਣ ਦੀ ਅਪੀਲ ਕੀਤੀ ਹੈ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਬਰਨਾਲਾ ਵਿਖੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ, ਮਹਿਲਾਵਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ 'ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਦਾ ਅਸਰ ਪਠਾਨਕੋਟ ਵਿੱਚ ਵੀ ਵੇਖਣ ਨੂੰ ਮਿਲੇਗਾ। ਸਫ਼ਾਈ ਸੇਵਕ, ਸੀਵਰਮੈਨ ਅਤੇ ਡਰਾਈਵਰ ਯੂਨੀਅਨਾਂ ਨੇ ਹੜਤਾਲ ਕਰਦਿਆਂ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਣ ਦਾ ਫ਼ੈਸਲਾ ਕੀਤਾ ਹੈ।
ਅਖਿਲ ਭਾਰਤੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੱਟੋ ਨੇ ਵਾਲਮੀਕਿ ਸਮਾਜ ਅਤੇ ਸਫ਼ਾਈ ਕਰਮਚਾਰੀ ਜਥੇਬੰਦੀਆਂ ਦੇ ਆਗੂਆਂ ਨੇ ਪਠਾਨਕੋਟ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਪੰਜਾਬ ਬੰਦ ਦਾ ਪੂਰਾ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੀ ਘਟਨਾ ਦੇ ਵਿਰੋਧ ਵਜੋਂ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਬੰਦ ਰੱਖ ਕੇ ਸਫ਼ਾਈ ਸੇਵਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾਵੇ।
ਵਾਲਮੀਕਿ ਸਮਾਜ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਰਮੇਸ਼ ਕੱਟੋ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ, ਮਹਿਲਾਵਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ 'ਤੇ ਕਥਿਤ ਪੁਲਿਸ ਲਾਠੀਚਾਰਜ ਗੈਰ-ਮਾਨਵੀ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਇਸ ਘਟਨਾ ਦਾ ਡਟ ਕੇ ਵਿਰੋਧ ਨਾ ਕੀਤਾ ਗਿਆ ਤਾਂ ਭਵਿੱਖ ਵਿੱਚ ਹੋਰ ਥਾਵਾਂ 'ਤੇ ਵੀ ਗਰੀਬ ਕਰਮਚਾਰੀਆਂ ਨਾਲ ਇਸ ਤਰ੍ਹਾਂ ਦਾ ਵਰਤਾਅ ਹੋ ਸਕਦਾ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਦੇਰੀ ਮੰਨਿਆ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਯੂਨੀਅਨ ਵੱਲੋਂ ਪਠਾਨਕੋਟ ਦੇ ਸਮੂਹ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਡਰਾਈਵਰਾਂ ਨੂੰ ਅੱਜ ਸਵੇਰੇ 10:30 ਵਜੇ ਨਗਰ ਨਿਗਮ ਦਫ਼ਤਰ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਇਸ ਉਪਰੰਤ ਰੈਲੀ ਕੱਢ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਬੰਦ ਨੂੰ ਸਫ਼ਲ ਬਣਾਉਣ ਲਈ ਲੋਕਾਂ ਅਤੇ ਦੁਕਾਨਦਾਰਾਂ ਨਾਲ ਸੰਪਰਕ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਰਮੇਸ਼ ਕੱਟੋ ਅਤੇ ਵਾਲਮੀਕੀ ਸਮਾਜ ਦੇ ਨੁਮਾਇੰਦਿਆਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਪੰਜਾਬ ਬੰਦ ਦਾ ਸਮਰਥਨ ਦੇਣ ਅਤੇ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਆਯੋਜਿਤ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਠਾਨਕੋਟ ਦੀਆਂ ਵਪਾਰਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਇਸ ਸੰਘਰਸ਼ ਵਿੱਚ ਪੂਰਾ ਸਹਿਯੋਗ ਦੇਣਗੀਆਂ।