ਜੇਐਨਐਨ, ਪਠਾਨਕੋਟ : ਨੰਗਲਭੂਰ ਵਿਖੇ ਇਕ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਵਿਆਹ ਕਰਨ ਲਈ ਆਪਣੇ ਪਤੀ ਨੂੰ ਤਲਾਕ ਦੇ ਦਿੱਤਾ। ਸਰੀਰਕ ਸਬੰਧ ਬਣਾਉਣ ਤੋਂ ਬਾਅਦ ਪ੍ਰੇਮੀ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਮਹਿਲਾ ਨੇ ਆਪਣੇ ਪ੍ਰੇਮੀ ’ਤੇ ਜਬਰ ਜਨਾਹ ਦੇ ਦੋਸ਼ ਲਾਉਂਦੇ ਹੋਏ ਕੇਸ ਦਰਜ ਕਰਾਇਆ ਹੈ। ਫਿਲਹਾਲ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।

ਦੋ ਬੱਚਿਆਂ ਦੀ ਮਾਂ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਨੇ ਦੱਸਿਆ ਕਿ ਜੰਮੂ ਕਸ਼ਮੀਰ ਵਿਚ ਤਾਇਨਾਤ ਇਕ ਫੌਜੀ ਨਾਲ ਉਸ ਦੀ ਕੁਝ ਸਮਾਂ ਪਹਿਲਾਂ ਹੀ ਦੋਸਤੀ ਹੋਈ ਸੀ। ਦੋਸ਼ੀ ਨੇ ਉਸ ਨਾਲ ਵਿਆਹ ਕਰਨ ਦੇ ਇਵਜ ਵਿਚ ਪਹਿਲਾਂ ਪਤੀ ਨਾਲ ਤਲਾਕ ਲੈਣ ਨੂੰ ਕਿਹਾ। ਔਰਤ ਦਾ ਦੋਸ਼ ਹੈ ਕਿ ਇਸ ਕਾਰਨ ਉਸ ਨੇ ਆਪਣੇ ਪਤੀ ਨੂੰ ਤਲਾਕ ਦੇ ਦਿੱਤਾ। ਪਤੀ ਨਾਲ ਤਲਾਕ ਲੈਣ ਤੋਂ ਬਾਅਦ ਉਸ ਦੇ ਪ੍ਰੇਮੀ ਨੇ ਕਈ ਵਾਰ ਉਸ ਨਾਲ ਸਾਥ ਪਠਾਨਕੋਟ ਜਲੰਧਰ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਡਮਟਾਲ ਦੇ ਇਕ ਹੋਟਲ ਵਿਚ ਗੱਲ ਕਰਨ ਲਈ ਸੱਦਿਆ ਅਤੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕੀਤਾ।

ਹੁਣ ਜਦੋਂ ਉਹ ਉਕਤ ਵਿਆਹ ਕਰਨ ਲਈ ਕਹਿ ਰਹੀ ਹੈ ਤਾਂ ਦੋਸ਼ੀ ਨੇ ਇਨਕਾਰ ਕਰ ਦਿੱਤਾ। ਥਾਣਾ ਡਮਟਾਲ ਦੇ ਥਾਣਾ ਮੁਖੀ ਹਰੀਸ਼ ਗੁਲੇਰੀਆ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਨੂਰਪੁਰ ਅਸ਼ੋਕ ਰਤਨ ਨੇ ਦੱਸਿਆ ਕਿ ਪੀਡ਼ਤ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡਮਟਾਲ ਪੁਲਿਸ ਨੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ’ਚੋਂ ਬਾਹਰ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Posted By: Tejinder Thind