ਰਾਹੁਲ ਗਾਂਧੀ ਸਮੇਤ ਕਾਂਗਰਸ ਦੇ 98 ਸੰਸਦ ਮੈਂਬਰਾਂ ਖ਼ਿਲਾਫ਼ ਪਟੀਸ਼ਨ ਖਾਰਜ, ਜਾਣੋ ਕੀ ਹੈ ਮਾਮਲਾ
ਪਠਾਨਕੋਟ ਦੇ ਵਕੀਲ ਤਰਸੇਮ ਲਾਲ ਵੱਲੋਂ 19 ਨਵੰਬਰ 2024 ਨੂੰ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਗਰੀਬ ਮਹਿਲਾ ਵੋਟਰਾਂ ਨੂੰ ਹਰ ਮਹੀਨੇ 8,500 ਰੁਪਏ ਦੇਣ ਦਾ ਵਾਅਦਾ ਕਰਕੇ ਵੋਟਾਂ ਹਾਸਲ ਕੀਤੀਆਂ ਸਨ, ਜੋ ਕਾਨੂੰਨੀ ਤੌਰ ’ਤੇ ਗਲਤ ਹੈ।
Publish Date: Sat, 06 Jun 2026 08:15 AM (IST)
Updated Date: Sat, 06 Jun 2026 08:17 AM (IST)
ਜਾਗਰਣ ਸੰਵਾਦਦਾਤਾ, ਪਠਾਨਕੋਟ : ਨਿਆਂਇਕ ਮੈਜਿਸਟਰੇਟ ਪਹਿਲੀ ਸ਼੍ਰੇਣੀ ਰਵਨੀਤ ਕੌਰ ਬੇਦੀ ਦੀ ਅਦਾਲਤ ਨੇ ਕਾਂਗਰਸ ਆਗੂ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਕਾਂਗਰਸ ਦੇ 98 ਲੋਕ ਸਭਾ ਮੈਂਬਰਾਂ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਪਠਾਨਕੋਟ ਦੇ ਵਕੀਲ ਤਰਸੇਮ ਲਾਲ ਵੱਲੋਂ 19 ਨਵੰਬਰ 2024 ਨੂੰ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਗਰੀਬ ਮਹਿਲਾ ਵੋਟਰਾਂ ਨੂੰ ਹਰ ਮਹੀਨੇ 8,500 ਰੁਪਏ ਦੇਣ ਦਾ ਵਾਅਦਾ ਕਰਕੇ ਵੋਟਾਂ ਹਾਸਲ ਕੀਤੀਆਂ ਸਨ, ਜੋ ਕਾਨੂੰਨੀ ਤੌਰ ’ਤੇ ਗਲਤ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਕਿਸੇ ਸਿਆਸੀ ਪਾਰਟੀ ਨੂੰ ਚੋਣੀ ਵਾਅਦੇ ਪੂਰੇ ਨਾ ਕਰਨ ਦੇ ਆਧਾਰ ’ਤੇ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਨਹੀਂ ਕਰਵਾਇਆ ਜਾ ਸਕਦਾ। ਅਦਾਲਤ ਨੇ ਪਟੀਸ਼ਨ ਖਾਰਜ ਕਰਦਿਆਂ ਕੇਸ ਦੀ ਫਾਈਲ ਰਿਕਾਰਡ ਰੂਮ ਵਿੱਚ ਭੇਜਣ ਦੇ ਹੁਕਮ ਦਿੱਤੇ।