ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਮਜ਼ਬੂਤੀ ਮਿਲਣ ਦੀ ਆਸ : ਸਤੀਸ਼ ਜੱਟ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ
Publish Date: Sat, 03 Oct 2026 06:13 PM (IST)
Updated Date: Sat, 03 Oct 2026 06:16 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਕਾਂਗਰਸ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਸਤੀਸ਼ ਜੱਟ ਪੰਮਾ ਨੇ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਸਤੀਸ਼ ਜੱਟ ਪੰਮਾ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇੱਕ ਤਜਰਬੇਕਾਰ ਆਗੂ ਹਨ ਅਤੇ ਉਨ੍ਹਾਂ ਨੂੰ ਜਥੇਬੰਦਕ ਕੰਮਕਾਜ ਦੀ ਚੰਗੀ ਸਮਝ ਹੈ। ਉਮੀਦ ਹੈ ਕਿ ਉਹ ਆਪਣੀ ਮਿਹਨਤ, ਤਜਰਬੇ ਅਤੇ ਦੂਰਅੰਦੇਸ਼ੀ ਨਾਲ ਪੰਜਾਬ ’ਚ ਕਾਂਗਰਸ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਜਥੇਬੰਦੀ ਨੂੰ ਨਵੀਂ ਊਰਜਾ ਨਾਲ ਅੱਗੇ ਲਿਜਾਣ ਲਈ ਉਪਰਾਲੇ ਕੀਤੇ ਜਾਣਗੇ।