- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ’ਤੇ ਪਵੇਗਾ : ਅਨਿਲ ਮਹਾਜਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ਦੇ ਮੁੜ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਹੋ ਗਈ ਹੈ। ਦੋਵਾਂ ਪਾਰਟੀਆਂ ਦੇ ਗੱਠਜੋੜ ਨੂੰ ਪੰਜਾਬ ਦੇ ਵਿਕਾਸ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਲਈ ਸ਼ੁਭ ਸੰਕੇਤ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਪਠਾਨਕੋਟ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਮਹਾਜਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ। ਸੈਲੀ ਰੋਡ ਪਠਾਨਕੋਟ ਵਿਖੇ ਇਸ ਗੱਠਜੋੜ ਦੀ ਖ਼ੁਸ਼ੀ ਵਿੱਚ ਕਰਵਾਏ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਅਤੇ ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਨੇ ਕੀਤੀ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਇੱਕ-ਦੂਜੇ ਨੂੰ ਵਧਾਈ ਦਿੱਤੀ ਤੇ ਮਠਿਆਈ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ। ਅਕਾਲੀ ਦਲ ਤੇ ਭਾਜਪਾ ਦਾ ਰਿਸ਼ਤਾ ਨਹੁੰ-ਮਾਸ ਵਾਲਾ ਰਿਹਾ ਹੈ। ਕੁਝ ਗ਼ਲਤਫ਼ਹਿਮੀਆਂ ਕਾਰਨ ਦੋਵਾਂ ਪਾਰਟੀਆਂ ਦੇ ਰਾਹ ਵੱਖ ਹੋ ਗਏ ਸਨ, ਪਰ ਮੁੜ ਇਕੱਠੇ ਹੋਣ ਨਾਲ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਇੱਛਾ ਪੂਰੀ ਹੋਈ ਹੈ। ਨਸ਼ਿਆਂ, ਗੈਂਗਸਟਰਵਾਦ ਤੇ ਨਾਜਾਇਜ਼ ਮਾਈਨਿੰਗ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਦੋਵੇਂ ਪਾਰਟੀਆਂ ਮਿਲ ਕੇ ਆਵਾਜ਼ ਬੁਲੰਦ ਕਰਨਗੀਆਂ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦੀਪਾਂਸ਼ੂ ਘਈ, ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਰਾਮਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸੁਜਾਨਪੁਰ ਤੋਂ ਸਾਬਕਾ ਪ੍ਰਧਾਨ ਜਸਪਾਲ ਸਿੰਘ ਪਾਲੀ, ਨਰਾਇਣਦੀਪ ਸਿੰਘ, ਰਵਨੀਤ ਸਿੰਘ ਗੜ੍ਹ, ਸੁਤੰਤਰ ਮਹਾਜਨ, ਰੂਪ ਲਾਲ ਮਹਾਜਨ ਅਤੇ ਵਿਨੈ ਮਹਾਜਨ ਸਮੇਤ ਹੋਰ ਦੋਵਾਂ ਪਾਰਟੀਆਂ ਦੇ ਕਈ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।