- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜੂ ਨੇ ਦੱਸਿਆ ਕਿ ਸੜਕ 'ਤੇ ਡੂੰਘੇ ਖੱਡਿਆਂ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਬਰਸਾਤ ਦੌਰਾਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਕਈ ਵਾਰ ਪ੍ਰਸ਼ਾਸਨ ਕੋਲ ਮੁਰੰਮਤ ਦੀ ਮੰਗ ਕੀਤੀ ਗਈ, ਪਰ ਕਾਰਵਾਈ ਨਾ ਹੋਣ 'ਤੇ ਉਸ ਨੇ ਖੁਦ ਇਹ ਜ਼ਿੰਮੇਵਾਰੀ ਚੁੱਕ ਲਈ।

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ: ਪਠਾਨਕੋਟ-ਡਲਹੌਜ਼ੀ ਰੋਡ 'ਤੇ ਲੰਬੇ ਸਮੇਂ ਤੋਂ ਪਏ ਖੱਡਿਆਂ ਕਾਰਨ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਸਮਾਜ ਸੇਵੀ ਰਾਜੂ ਭਿਖਾਰੀ ਨੇ ਖੁਦ ਅੱਗੇ ਆ ਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਉਹ ਇਹ ਕੰਮ ਭੀਖ ਮੰਗ ਕੇ ਇਕੱਠੇ ਕੀਤੇ ਪੈਸਿਆਂ ਨਾਲ ਕਰਵਾ ਰਿਹਾ ਹੈ। ਉਸ ਦੀ ਇਸ ਪਹਿਲ ਦੀ ਸ਼ਹਿਰ ਭਰ ਵਿੱਚ ਸ਼ਲਾਘਾ ਹੋ ਰਹੀ ਹੈ।
ਰਾਜੂ ਨੇ ਦੱਸਿਆ ਕਿ ਸੜਕ 'ਤੇ ਡੂੰਘੇ ਖੱਡਿਆਂ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਬਰਸਾਤ ਦੌਰਾਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਕਈ ਵਾਰ ਪ੍ਰਸ਼ਾਸਨ ਕੋਲ ਮੁਰੰਮਤ ਦੀ ਮੰਗ ਕੀਤੀ ਗਈ, ਪਰ ਕਾਰਵਾਈ ਨਾ ਹੋਣ 'ਤੇ ਉਸ ਨੇ ਖੁਦ ਇਹ ਜ਼ਿੰਮੇਵਾਰੀ ਚੁੱਕ ਲਈ।
ਉਹ ਰਾਹਗੀਰਾਂ ਤੋਂ ਛੋਟੀ-ਛੋਟੀ ਰਕਮ ਇਕੱਠੀ ਕਰਕੇ ਸੀਮੈਂਟ, ਬਜਰੀ ਅਤੇ ਹੋਰ ਸਮੱਗਰੀ ਖਰੀਦਦਾ ਹੈ। ਮਿਸਤਰੀਆਂ ਅਤੇ ਮਜ਼ਦੂਰਾਂ ਦੀ ਮਜ਼ਦੂਰੀ ਵੀ ਇਸੇ ਰਕਮ ਵਿੱਚੋਂ ਦਿੱਤੀ ਜਾ ਰਹੀ ਹੈ। ਰਾਜੂ ਦਾ ਕਹਿਣਾ ਹੈ ਕਿ ਸੁਰੱਖਿਅਤ ਸੜਕਾਂ ਨਾਲ ਹਾਦਸਿਆਂ ਵਿੱਚ ਕਮੀ ਆ ਸਕਦੀ ਹੈ ਅਤੇ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।
ਰਾਜੂ ਨੇ ਕਿਹਾ ਕਿ ਜਿਹੜਾ ਕੰਮ ਸਬੰਧਤ ਵਿਭਾਗਾਂ ਨੂੰ ਕਰਨਾ ਚਾਹੀਦਾ ਸੀ, ਉਹ ਲੋਕਾਂ ਦੀ ਭਲਾਈ ਲਈ ਆਪਣੇ ਪੱਧਰ 'ਤੇ ਕਰਨਾ ਪੈ ਰਿਹਾ ਹੈ। ਉਸ ਨੇ ਪ੍ਰਸ਼ਾਸਨ ਤੋਂ ਵੀ ਸ਼ਹਿਰ ਦੀਆਂ ਖ਼ਰਾਬ ਸੜਕਾਂ ਦੀ ਮੁਰੰਮਤ ਵੱਲ ਧਿਆਨ ਦੇਣ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਰਾਜੂ ਭਿਖਾਰੀ ਪਹਿਲਾਂ ਵੀ ਸਮਾਜ ਸੇਵਾ ਦੇ ਕੰਮਾਂ ਕਰਕੇ ਚਰਚਾ ਵਿੱਚ ਰਹਿ ਚੁੱਕਾ ਹੈ। ਕੋਰੋਨਾ ਮਹਾਮਾਰੀ ਦੌਰਾਨ ਉਸ ਨੇ ਭੀਖ ਨਾਲ ਇਕੱਠੇ ਕੀਤੇ ਪੈਸਿਆਂ ਨਾਲ ਹਜ਼ਾਰਾਂ ਮਾਸਕ ਵੰਡੇ ਅਤੇ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਇਆ ਸੀ। ਉਸ ਦੇ ਇਸ ਯੋਗਦਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਵਿੱਚ ਵੀ ਸ਼ਲਾਘਾ ਕੀਤੀ ਸੀ। ਹੁਣ ਸੜਕਾਂ ਦੇ ਖੱਡੇ ਭਰਵਾਉਣ ਦੀ ਉਸ ਦੀ ਇਹ ਪਹਿਲ ਲੋਕਾਂ ਲਈ ਮਿਸਾਲ ਬਣ ਰਹੀ ਹੈ।