- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਡਮਿੰਟਨ ਟੂਰਨਾਮੈਂਟ ’ਚ ਰਾਜਵੀਰ ਡੋਗਰਾ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਬੈਡਮਿੰਟਨ ਖੇਡ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਵਿਦਿਆਰਥੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੀਐੱਸਏ ਭੰਗਾਲਾ ਨਾਲ ਸਬੰਧਤ ਬੈਡਮਿੰਟਨ ਖਿਡਾਰੀ ਰਾਜਵੀਰ ਡੋਗਰਾ ਨੇ ਅੰਡਰ-13 ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਕਰਵਾਏ ਗਏ ਪਦਮ ਨਾਭ ਸਿੰਘ ਯਾਦਗਾਰੀ ਬੈਡਮਿੰਟਨ ਟੂਰਨਾਮੈਂਟ ਦੌਰਾਨ ਰਾਜਵੀਰ ਡੋਗਰਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਖ਼ਿਤਾਬ ਆਪਣੇ ਨਾਂ ਕੀਤਾ। ਮੁਕਾਬਲੇ ਦੇ ਸੈਮੀਫਾਈਨਲ ਵਿੱਚ ਰਾਜਵੀਰ ਨੇ ਅਰਸ਼ ਨੂੰ 15-9 ਅਤੇ 15-12 ਦੇ ਫ਼ਰਕ ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕੀਤੀ। ਇਸ ਤੋਂ ਬਾਅਦ ਫਾਈਨਲ ਮੁਕਾਬਲੇ ਵਿੱਚ ਉਸ ਨੇ ਸਵਾਰਿਤ ਨੂੰ 15-11 ਅਤੇ 15-5 ਨਾਲ ਮਾਤ ਦੇ ਕੇ ਪਹਿਲਾ ਸਥਾਨ ਹਾਸਲ ਕੀਤਾ। ਦੋ ਦਿਨ ਚੱਲੇ ਇਸ ਟੂਰਨਾਮੈਂਟ ਵਿੱਚ ਅੰਡਰ-11, ਅੰਡਰ-13 ਅਤੇ ਅੰਡਰ-15 ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੇ ਅੰਤਿਮ ਦਿਨ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।