- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਰਿਆਦਾ, ਸੱਚਾਈ ਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ ਰਾਮਲੀਲਾ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਮਾਤਾ ਰਾਣੀ ਦੇ ਪਵਿੱਤਰ ਨਰਾਤਿਆਂ ਦੇ ਸਬੰਧ ਵਿੱਚ ਹਲਕਾ ਭੋਆ ਦੇ ਪਿੰਡ ਧਲੋਰੀਆਂ ਵਿਖੇ ਕਰਵਾਈ ਜਾ ਰਹੀ ਰਾਮਲੀਲਾ ਵਿੱਚ ਐਡਵੋਕੇਟ ਨਿਤਿਨ ਮਹਾਜਨ ਕੋਟਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਭੂ ਸ਼੍ਰੀ ਰਾਮ ਜੀ ਦੇ ਦਰਸ਼ਨ ਕਰਕੇ ਇਲਾਕੇ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਐਡਵੋਕੇਟ ਨਿਤਿਨ ਮਹਾਜਨ ਕੋਟਲੀ ਨੇ ਕਿਹਾ ਕਿ ਰਾਮਲੀਲਾ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜਦੀ ਹੈ। ਭਗਵਾਨ ਸ਼੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਤਿਆਗ, ਮਰਿਆਦਾ ਅਤੇ ਫਰਜ਼ ਨਿਭਾਉਣ ਦੀ ਸਿੱਖਿਆ ਦਿੰਦਾ ਹੈ। ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਰਾਮਲੀਲਾ ਕਮੇਟੀ ਧਲੋਰੀਆਂ ਵੱਲੋਂ ਧਾਰਮਿਕ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਮੇਟੀ ਵੱਲੋਂ ਐਡਵੋਕੇਟ ਨਿਤਿਨ ਮਹਾਜਨ ਕੋਟਲੀ ਨੂੰ ਭਗਵਾਨ ਸ਼੍ਰੀ ਰਾਮ ਚੰਦਰ ਜੀ ਦਾ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਐਡਵੋਕੇਟ ਮਹਾਜਨ ਨੇ ਕਮੇਟੀ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।