ਬਲਵਿੰਦਰ ਲਾਡੀ ਦੀ ਅਗਵਾਈ ਹੇਠ ਪਿੰਡ ਦੇ ਨੁਮਾਇੰਦਿਆਂ ਨੇ ਫੜਿਆ 'ਆਪ' ਦਾ ਪੱਲਾ, ਪਿੰਡ ਭਾਮ ’ਚ ਮਜ਼ਬੂਤ ਹੋਈ ਆਮ ਆਦਮੀ ਪਾਰਟੀ
ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਭਾਮ ਦੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ ਅਤੇ ਪਿੰਡ ਦੇ ਹਰ ਵਰਗ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
Publish Date: Tue, 04 Aug 2026 12:25 PM (IST)
Updated Date: Tue, 04 Aug 2026 12:30 PM (IST)
ਸ੍ਰੀ ਹਰਗੋਬਿੰਦਪੁਰ ਸਾਹਿਬ, ਪੰਜਾਬੀ ਜਾਗਰਣ, ਕਸ਼ਮੀਰ ਸਿੰਘ। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਭਾਮ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਦੀਆਂ ਦੋਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਰੇ ਨਵੇਂ ਸਾਥੀਆਂ ਦਾ ਪਾਰਟੀ ’ਚ ਨਿੱਘਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਭਾਮ ਦੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ ਅਤੇ ਪਿੰਡ ਦੇ ਹਰ ਵਰਗ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਹਰ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ।
ਨਵੇਂ ਸ਼ਾਮਲ ਹੋਏ ਨੁਮਾਇੰਦਿਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਬਲਵਿੰਦਰ ਸਿੰਘ ਲਾਡੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ।
ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜੱਸਾ ਸਿੰਘ ਸਾਬਕਾ ਸਰਪੰਚ, ਸੇਵਾ ਮੁਕਤ ਇੰਸਪੈਕਟਰ ਜੋਗਿੰਦਰ ਸਿੰਘ, ਮਿੱਠੂ ਭਰਥ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੀਤ ਸਿੰਘ ਸਾਬੀ ਘੁਮਾਣ, ਬਲਜੀਤ ਸਿੰਘ ਬਾਜ, ਹਰਦੇਵ ਸਿੰਘ ਬਲਾਕ ਸੰਮਤੀ ਮੈਂਬਰ, ਡਾ. ਕੁਲਦੀਪ ਸਿੰਘ, ਬਾਬਾ ਸਿੰਦ, ਡਾ. ਤਰਿੰਦਰ ਸਿੰਘ, ਤਜਿੰਦਰ ਸਿੰਘ, ਅੰਮ੍ਰਿਤਪਾਲ (ਇਟਲੀ), ਅੰਮ੍ਰਿਤਪਾਲ ਸਿੰਘ ਲਾਡੀ, ਕਿਰਪਾਲ ਸਿੰਘ ਮੰਤਰੀ, ਏ.ਐੱਸ.ਆਈ. ਪਲਵਿੰਦਰ ਸਿੰਘ ਧਾਲੀਵਾਲ, ਹਰਦੀਪ ਕੌਰ ਸਰਪੰਚ, ਪਲਵਿੰਦਰ ਕੌਰ ਪੰਚ, ਗੁਰਨਾਮ ਸਿੰਘ ਪੰਚ, ਹਰਪ੍ਰੀਤ ਕੌਰ ਪੰਚ, ਦਵਿੰਦਰ ਕੌਰ ਪੰਚ, ਸਾਬਕਾ ਪੰਚ ਕਸ਼ਮੀਰ ਸਿੰਘ, ਕੈਪਟਨ ਸੁਰਜੀਤ ਸਿੰਘ ਸਾਬਕਾ ਸਰਪੰਚ, ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।