ਆਰ. ਸਿੰਘ, ਪਠਾਨਕੋਟ : ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲੇ ਪਠਾਨਕੋਟ ਦਾ ਬੀ.ਕਾਮ ਫਾਇਨੈਂਸ਼ੀਅਲ ਸਰਵਿਸਿਜ਼ ਦੇ ਤੀਸਰੇ ਸਮੈਸਟਰ ਅਤੇ ਐਮ.ਕਾਮ ਪਹਿਲੇ ਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ਰੰਸੀਪਲ ਡਾ. ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਤ ਪ੍ਰਤੀਸ਼ਤ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਮਿਹਨਤੀ ਤੇ ਤਜਰਬੇਕਾਰ ਸਟਾਫ ਦੀ ਯੋਗ ਅਗਵਾਈ ਤੇ ਵਿਦਿਆਰਥਣਾਂ ਦੀ ਸਖਤ ਮਿਹਨਤ ਸਦਕਾ ਬੀ.ਕਾਮ ਐਫ.ਐਸ.ਦੀ ਵਿਦਿਆਰਥਣ ਦੀਕਸ਼ਾ ਨੇ 73 ਫ਼ੀਸਦੀ, ਭਾਰਤੀ ਨੇ 65 ਫ਼ੀਸਦੀ ਅਤੇ ਸੀਰਤ ਨੇ 62 ਫ਼ੀਸਦੀ ਅੰਕ ਪ੍ਰਰਾਪਤ ਕੀਤੇ। ਇਸੇ ਤਰ੍ਹਾਂ ਐਮ.ਕਾਮ. ਪਹਿਲੇ ਸਮੈਸਟਰ 'ਚ ਸ਼ਿਵਾਨੀ, ਗੀਤਾ ਅਤੇ ਸਨੇਹਾ ਨੇ 73 ਫ਼ੀਸਦੀ ਅੰਕ ਪ੍ਰਰਾਪਤ ਕੀਤੇ ਜਦੋਂਕਿ ਐਮ.ਕਾਮ. ਤੀਸਰੇ ਸਮੈਸਟਰ ਦੀ ਪ੍ਰਤਿਭਾ ਨੇ 78 ਫ਼ੀਸਦੀ ਅੰਕ, ਪੂਨਮ ਕੌਰ ਨੇ 76 ਫ਼ੀਸਦੀ ਅਤੇ ਤਨਿਸ਼ਾ ਆਨੰਦ ਨੇ 75 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਲਈ ਪਿ੍ਰੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਕਾਲਜ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ।