- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ-ਮੰਡੀ ਨੈਸ਼ਨਲ ਹਾਈਵੇ-154 'ਤੇ ਬੁੱਧਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਘਟਨਾ ਸਥਾਨ 'ਤੇ ਹੀ ਦਮ ਤੋੜ ਦਿੱਤਾ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪਠਾਨਕੋਟ-ਮੰਡੀ ਨੈਸ਼ਨਲ ਹਾਈਵੇ-154 'ਤੇ ਬੁੱਧਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਘਟਨਾ ਸਥਾਨ 'ਤੇ ਹੀ ਦਮ ਤੋੜ ਦਿੱਤਾ।
ਮ੍ਰਿਤਕਾਂ ਦੀ ਪਛਾਣ ਬੱਬੂ ਪੁੱਤਰ ਭੁੱਟੋ, ਵਾਸੀ ਪਿੰਡ ਛਤਵਾਲ (ਪਠਾਨਕੋਟ) ਅਤੇ ਆਰੀਸ਼ ਕੌਸ਼ਲ ਪੁੱਤਰ ਅਤੁਲ ਸ਼ਰਮਾ, ਵਾਸੀ ਜਸੂਰ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਮਾਮੂਨ ਥਾਣਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸਾ ਤੇਜ਼ ਰਫ਼ਤਾਰ ਜਾਂ ਵਾਹਨਾਂ ਦੀ ਆਪਸੀ ਟੱਕਰ ਕਾਰਨ ਵਾਪਰਿਆ ਹੋ ਸਕਦਾ ਹੈ, ਹਾਲਾਂਕਿ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗੇਗਾ।
ਮਾਮੂਨ ਥਾਣੇ ਦੀ ਮੁਖੀ ਪ੍ਰੀਤੀ ਨੇ ਦੱਸਿਆ ਕਿ ਦੋਵੇਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਨ੍ਹਾਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।