ਪਠਾਨਕੋਟ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦਾ ਗੁਰਦਾਸਪੁਰ ਸੰਸਦੀ ਖੇਤਰ ਦੇ ਪਠਾਨਕੋਟ 'ਚ ਰੋਡ ਸ਼ੋਅ ਸ਼ੁਰੂ ਹੋ ਗਿਆ ਹੈ। ਰੋਡ ਸ਼ੋਅ 'ਚ ਕਾਂਗਰਸ ਆਗੂ ਤੇ ਵਰਕਰ ਬਹੁਤ ਜ਼ੋਸ਼ 'ਚ ਹਨ। ਲੋਕ ਸ਼ਹਿਰ 'ਚ ਉਨ੍ਹਾਂ ਦਾ ਜ਼ਬਰਦਸਤ ਸਵਾਗਤ ਕਰ ਰਹੇ ਹਨ। ਲੋਕ ਪ੍ਰਿਅੰਕਾ ਦੀ ਇਕ ਝਲਕ ਪਾਉਣ ਨੂੰ ਮੁਸ਼ੱਕਤ ਕਰ ਰਹੇ ਹਨ। ਪ੍ਰਿਅੰਕਾ ਇਸ ਦੌਰਾਨ ਥਾਂ-ਥਾਂ ਰੁਕ ਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। ਰੋਡ ਸ਼ੋਅ ਦੌਰਾਨ 1984 ਦੇ ਸਿੱਖ ਵਿਰੋਧੀ ਦੰਗੇ ਦੇ ਪੀੜਤਾਂ ਨੇ ਕਾਲੇ ਝੰਡੇ ਦਿਖਾਏ। ਲੋਕਾਂ ਨੇ ਸੈਮ ਪਿਤਰੋਦਾ ਦੇ ਬਿਆਨ ਦੇ ਵਿਰੋਧ 'ਚ ਨਾਅਰੇ ਲਗਾਏ। ਉਨ੍ਹਾਂ ਨੇ ਇਸ ਨੂੰ ਲੈ ਕੇ ਪੋਸਟਰ ਵੀ ਲੈ ਰੱਖੇ ਸਨ।

ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਵੀ ਮੌਜੂਦ ਹਨ। ਉਹ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੇ ਸਮਰਥਨ 'ਚ ਰੋਡ ਸ਼ੋਅ ਕਰ ਰਹੀ ਹੈ। ਰੋਡ ਸ਼ੋਅ ਲਈ ਇੱਥੇ ਪਹੁੰਚਣ 'ਤੇ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰੋਡ ਸ਼ੋਅ ਲਈ ਸ਼ਹਿਰ 'ਚ ਕਾਫੀ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਰੋਡ ਸ਼ੋਅ 'ਚ ਪ੍ਰਿਅੰਕਾ ਗਾਂਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨਾਲ ਪਹੁੰਚੀ। ਉਨ੍ਹਾਂ ਦਾ ਇੱਥੇ ਪਹੁੰਚਣ 'ਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਵਾਗਤ ਕੀਤਾ। ਰੋਡ ਸ਼ੋਅ 'ਚ ਵਰਕਰ ਢੋਲ-ਨਗਾੜਿਆਂ ਨਾਲ ਸ਼ਾਮਲ ਹੋ ਰਹੇ ਹਨ। ਕਾਂਗਰਸ ਵਰਕਰ ਨਾਅਰੇਬਾਜ਼ੀ ਕਰਦੇ ਹੋਏ ਨੱਚਦੇ ਗਾਉਂਦੇ ਚਲ ਰਹੇ ਹਨ।

ਦੱਸ ਦੇਈਏ ਕਿ ਪਠਾਨਕੋਟ 'ਚ ਭਾਜਪਾ ਦੀ ਚੰਗੀ ਫੜ ਮੰਨੀ ਜਾਂਦੀ ਹੈ। ਇਹੀ ਕਾਰਨ ਹੈ ਕਿ ਕਾਂਗਰਸ ਨੇ ਇੱਥੋਂ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਾ ਰੋਡ ਸ਼ੋਅ ਕਰਾਉਣ ਦਾ ਫੈਸਲਾ ਕੀਤਾ।

ਉਨ੍ਹਾਂ ਦਾ ਰੋਡ ਸ਼ੋਅ ਸ਼ਹੀਦ ਭਗਤ ਸਿੰਘ ਚੌਕ ਤੋਂ ਸ਼ੁਰੂ ਹੋਇਆ ਤੇ ਸ਼ਹਿਰ ਦੇ ਵੱਖ-ਵੱਖ ਹਿਸਿਆਂ ਤੋਂ ਹੋ ਕੇ ਗੁਜ਼ਰਿਆ। ਇਹ ਹੋਟਲ ਯੂਨਾਈਟਿਡ ਦੇ ਕੋਲ ਖ਼ਤਮ ਹੋਵੇਗਾ। ਸਥਾਨਕ ਪੱਧਰ 'ਤੇ ਕਾਂਗਰਸ ਦੇ ਵਿਧਾਇਕ ਅਮਿਤ ਵਿਜ ਰੋਡ ਸ਼ੋਅ ਨੂੰ ਸੰਭਾਲ ਰਹੇ ਹਨ।

Posted By: Amita Verma