ਮਾਤਾ ਆਸ਼ਾਪੂਰਨੀ ਮੰਦਰ ਕਮੇਟੀ ਵੱਲੋਂ ਰੋਹਿਤ ਸਿਆਲ ਦਾ ਸਨਮਾਨ ਮਾਤਾ ਆਸ਼ਾਪੂਰਨੀ ਮੰਦਰ ਕਮੇਟੀ ਵੱਲੋਂ ਰੋਹਿਤ ਸਿਆਲ ਦਾ ਸਨਮਾਨ
Publish Date: Fri, 13 Nov 2026 04:59 PM (IST)
Updated Date: Sat, 14 Nov 2026 04:01 AM (IST)
ਫੋਟੋ : ਰੋਹਿਤ ਸਿਆਲ ਨੂੰ ਮਾਤਾ ਆਸ਼ਾਪੂਰਨੀ ਜੀ ਦੀ ਪਾਵਨ ਚੁੰਨੀ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਮੰਦਰ ਕਮੇਟੀ ਦੇ ਮੈਂਬਰ। ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਪਠਾਨਕੋਟ ਤੋਂ ਰੋਹਿਤ ਸਿਆਲ ਨੂੰ ਟਿਕਟ ਦਿੱਤੇ ਜਾਣ ’ਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਮਾਤਾ ਆਸ਼ਾਪੂਰਨੀ ਮੰਦਰ ਕਮੇਟੀ ਵੱਲੋਂ ਵੀ ਰੋਹਿਤ ਸਿਆਲ ਨੂੰ ਇਸ ਸਿਆਸੀ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੰਦਰ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਕਮੇਟੀ ਮੈਂਬਰ ਰਾਮਪਾਲ ਭੰਡਾਰੀ, ਆਸ਼ੀਸ਼ ਕੁਮਾਰ ਮਲਹੋਤਰਾ, ਗੋਪਾਲ ਸ਼ਰਮਾ ਤੇ ਪ੍ਰੈੱਸ ਸਕੱਤਰ ਸੰਜੀਵ ਘਈ ਰੋਹਿਤ ਸਿਆਲ ਦੇ ਨਿਵਾਸ ਸਥਾਨ ’ਤੇ ਪਹੁੰਚੇ। ਇਸ ਮੌਕੇ ਮੈਂਬਰਾਂ ਨੇ ਉਨ੍ਹਾਂ ਨੂੰ ਮਾਤਾ ਆਸ਼ਾਪੂਰਨੀ ਜੀ ਦੀ ਪਾਵਨ ਚੁੰਨੀ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਰੋਹਿਤ ਸਿਆਲ ਨੇ ਮੰਦਰ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਤਾ ਦੇ ਦਰਬਾਰ ਵਿੱਚ ਉਨ੍ਹਾਂ ਦੀ ਅਥਾਹ ਸ਼ਰਧਾ ਹੈ ਅਤੇ ਉਹ ਹਰ ਨਵੇਂ ਕਾਰਜ ਦੀ ਸ਼ੁਰੂਆਤ ਮਾਤਾ ਜੀ ਦਾ ਆਸ਼ੀਰਵਾਦ ਲੈ ਕੇ ਕਰਨਾ ਸ਼ੁਭ ਮੰਨਦੇ ਹਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਆਪਣੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਸਮੇਤ ਮਾਤਾ ਆਸ਼ਾਪੂਰਨੀ ਮੰਦਰ ਵਿਖੇ ਨਤਮਸਤਕ ਹੋ ਕੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਉਨ੍ਹਾਂ ਮੰਦਰ ਕਮੇਟੀ ਦੇ ਮੈਂਬਰਾਂ ਵੱਲੋਂ ਘਰ ਪਹੁੰਚ ਕੇ ਸਨਮਾਨ ਦੇਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।