ਸੰਜੀਵ ਬੈਂਸ ਨੇ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਸੰਜੀਵ ਬੈਂਸ ਨੇ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
Publish Date: Sat, 10 Oct 2026 04:53 PM (IST)
Updated Date: Sat, 10 Oct 2026 04:56 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਹਲਕਾ ਭੋਆ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਂਗਰਸ ਦੀਆਂ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਗੂਆਂ ਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਬਾਰੇ ਵੀ ਗੱਲਬਾਤ ਹੋਈ। ਸੰਜੀਵ ਬੈਂਸ ਨੇ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਆਗੂ ਤੇ ਵਰਕਰ ਆਪਸੀ ਸਹਿਯੋਗ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਰੱਕੀ ਲਈ ਜਥੇਬੰਦਕ ਮਜ਼ਬੂਤੀ ਅਤੇ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਮੁਲਾਕਾਤ ਨੂੰ ਕਾਂਗਰਸੀ ਆਗੂਆਂ ਵਿਚਕਾਰ ਆਪਸੀ ਤਾਲਮੇਲ ਅਤੇ ਜਥੇਬੰਦਕ ਸਰਗਰਮੀਆਂ ਨੂੰ ਅੱਗੇ ਵਧਾਉਣ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।