- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ

ਹਰਪ੍ਰੀਤ ਹੈਰੀ, ਪੰਜਾਬੀ ਜਾਗਰਣ
ਪਠਾਨਕੋਟ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਪਠਾਨਕੋਟ ਹਲਕਾ ਇੰਚਾਰਜ ਰੋਹਿਤ ਸਿਆਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਐਡਵੋਕੇਟ ਰਮੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਇੰਚਾਰਜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਵੱਲੋਂ ਮੁੱਖ ਮਹਿਮਾਨ ਰੋਹਿਤ ਸਿਆਲ ਅਤੇ ਐਡਵੋਕੇਟ ਰਮੇਸ਼ ਕੁਮਾਰ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਰੋਹਿਤ ਸਿਆਲ ਵੱਲੋਂ ਸਕੂਲ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ ਗਏ।
ਇਸ ਮੌਕੇ ਰੋਹਿਤ ਸਿਆਲ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਲਈ ਲੋੜੀਂਦੀਆਂ ਸਹੂਲਤਾਂ ਮਿਲਣ ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਵਧਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਪੜ੍ਹਾਈ ਕਰਕੇ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾਂ ਦੀ ਤਸਵੀਰ ਵਿੱਚ ਵੱਡਾ ਬਦਲਾਅ ਆਇਆ ਹੈ। ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅੱਜ ਦੀਆਂ ਵਿਦਿਆਰਥਣਾਂ ਭਵਿੱਖ ਵਿੱਚ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੀਆਂ। ਸਮਾਗਮ ਦੇ ਅਖੀਰ ਵਿੱਚ ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਅਤੇ ਸਮੂਹ ਸਟਾਫ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਰੋਹਿਤ ਸਿਆਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਡਵੋਕੇਟ ਰਮੇਸ਼ ਕੁਮਾਰ, ਰਮਨ ਕੁਮਾਰ ਜ਼ਿਲ੍ਹਾ ਪ੍ਰਧਾਨ, ਯੁੱਧ ਨਸ਼ਾ ਵਿਰੁੱਧ, ਰਾਹੁਲ ਸੈਣੀ ਬਲਾਕ ਪ੍ਰਧਾਨ, ਯੁੱਧ ਨਸ਼ਾ ਵਿਰੁੱਧ, ਨਤਿੰਦਰ ਸਿੰਘ ਨਾਗਰਾ ਜ਼ਿਲ੍ਹਾ ਇੰਚਾਰਜ, ਵਿਰਾਸਤ ਸੇਵਾ ਸੰਮਤੀ, ਰਾਜੇਸ਼ ਕੁਮਾਰ, ਗੌਰਵ, ਲੈਕਚਰਾਰ ਰਾਕੇਸ਼ ਪਠਾਨੀਆ, ਨੀਰਜ ਕੁਮਾਰ, ਰਾਜੀਵ ਮਹਾਜਨ, ਪਵਨ ਜੋਤੀ, ਚੰਦਰਕਲਾ, ਸੁਨੀਤਾ, ਪਰਮਜੀਤ ਕੌਰ, ਸ਼ਬਨਮ ਅਤੇ ਹੋਰ ਪਤਵੰਤੇ ਹਾਜ਼ਰ ਸਨ।