- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਐਚਓ ਵਿਜੇ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਮ੍ਰਿਤਕ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕਰੇ, ਤਾਂ ਜੋ ਮ੍ਰਿਤਕ ਦੀ ਸ਼ਨਾਖਤ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ ਭੋਆ : ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸਰਨਾ ਅਧੀਨ ਕਸਬਾ ਸਰਨਾ ਤੋਂ ਫਰੀਦਾ ਨਗਰ ਨੂੰ ਜਾਂਦੇ ਰਸਤੇ 'ਤੇ ਅੱਪਰ ਬਾਰੀ ਦੁਆਬ ਨਹਿਰ ਦੇ ਪੁਲ ਨੰਬਰ-15 ਕੋਲੋਂ ਕਰੀਬ 40 ਸਾਲਾ ਅਣਪਛਾਤੇ ਵਿਅਕਤੀ ਦੀ ਨਗਨ ਹਾਲਤ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ ਗਿਆ।
ਜਾਣਕਾਰੀ ਦਿੰਦਿਆਂ ਸਦਰ ਥਾਣੇ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪੁਲ ਨੰਬਰ-15 ਦੇ ਪਿੱਲਰ ਨਾਲ ਕਿਸੇ ਵਿਅਕਤੀ ਦੀ ਲਾਸ਼ ਫਸੀ ਹੋਈ ਹੈ। ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ 'ਤੇ ਪੁੱਜੇ ਅਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਰੀਰ 'ਤੇ ਕੋਈ ਵੀ ਕੱਪੜਾ ਨਹੀਂ ਸੀ, ਜਿਸ ਕਾਰਨ ਉਸ ਕੋਲੋਂ ਕੋਈ ਵੀ ਸ਼ਨਾਖਤੀ ਦਸਤਾਵੇਜ਼ ਜਾਂ ਹੋਰ ਸਾਮਾਨ ਬਰਾਮਦ ਨਹੀਂ ਹੋ ਸਕਿਆ। ਇਸ ਲਈ ਅਜੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ 'ਚ 72 ਘੰਟਿਆਂ ਲਈ ਸ਼ਨਾਖਤ ਵਾਸਤੇ ਰਖਵਾ ਦਿੱਤਾ ਗਿਆ ਹੈ। ਜੇਕਰ ਇਸ ਦੌਰਾਨ ਮ੍ਰਿਤਕ ਦੀ ਪਛਾਣ ਹੋ ਜਾਂਦੀ ਹੈ ਤਾਂ ਲਾਸ਼ ਨੂੰ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਐਸਐਚਓ ਵਿਜੇ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਮ੍ਰਿਤਕ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕਰੇ ਤਾਂ ਜੋ ਮ੍ਰਿਤਕ ਦੀ ਸ਼ਨਾਖਤ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ।