- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਨੂੰ ਸੁਜਾਨਪੁਰ ਸ਼ਹਿਰੀ ਖੇਤਰ

ਆਰ.ਸਿੰਘ, ਪੰਜਾਬੀ ਜਾਗਰਣ, ਸੁਜਾਨਪੁਰ/ਪਠਾਨਕੋਟ: ਸੁਜਾਨਪੁਰ ਦੇ ਸ਼ਹਿਰੀ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕਨਵਰ ਮਿੰਟਾ ਦੇ ਯਤਨਾਂ ਸਦਕਾ 200 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਪਾਰਟੀ ਦਾ ਦਾਮਨ ਫੜਿਆ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨਾਲ ਜੁੜ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ 200 ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਲੋਕਾਂ ਦੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਧ ਰਹੇ ਭਰੋਸੇ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਸਰੋਪਾ ਪਾ ਕੇ ਰਮਨ ਕੁਮਾਰ ਦੇਵਾਂ ਨੂੰ ਸੁਜਾਨਪੁਰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਗਈ ਕਿ ਉਹ ਪਾਰਟੀ ਨੂੰ ਸ਼ਹਿਰੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।
ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟਾ ਨੇ ਕਿਹਾ ਕਿ 200 ਪਰਿਵਾਰਾਂ ਦਾ ਅਕਾਲੀ ਦਲ ਨਾਲ ਜੁੜਨਾ ਸੁਜਾਨਪੁਰ ਵਿੱਚ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ ਹੈ। ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਨਾਲ ਵਰਕਰਾਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਦੇ ਮਸਲੇ ਉਠਾਉਣ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕੀਤੀ ਜਾਵੇਗੀ।
ਇਸ ਮੌਕੇ ਪੀਏਸੀ ਮੈਂਬਰ ਹਰਪ੍ਰੀਤ ਸਿੰਘ ਰਾਜਾ, ਹਲਕਾ ਇੰਚਾਰਜ ਸੁਜਾਨਪੁਰ ਸੰਜੀਵ ਸ਼ਰਮਾ, ਦਿਹਾਤੀ ਪ੍ਰਧਾਨ ਅਵਤਾਰ ਕਲੇਰ, ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਬੀਸੀ ਵਿੰਗ ਪ੍ਰਧਾਨ ਸ਼ਲਿੰਦਰ ਸੈਣੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖ਼ਾਲਸਾ, ਅਮਨ ਭਗਵਾਂਸਰ, ਹਰੀਸ਼ ਕੁਮਾਰ ਹਪੂ, ਅਨਹਦ ਪ੍ਰਭਾਕਰ, ਮਨੋਹਰ ਸਿੰਘ, ਜਤਿੰਦਰ ਸਲਾਰੀਆ, ਮਲਕੀਤ ਸਿੰਘ, ਸੂਬਾ ਸਿੰਘ, ਰਮਨ ਕੁਮਾਰ, ਕੁਲਜੀਤ ਸਿੰਘ ਅਤੇ ਵਿਕਰਮ ਚੌਧਰੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।