- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਮਾਜ ਸੇਵਕ ਅੰਕੁਸ਼ ਕੂੰਡਾ ਨੇ ਕੀਤੀ ਮੁਲਾਕਾਤ

ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਸਮਾਜਿਕ ਏਕਤਾ, ਆਪਸੀ ਸਹਿਯੋਗ ਅਤੇ ਲੋਕ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਭਾਰਤ ਵਿਕਾਸ ਪਰਿਸ਼ਦ ਪਠਾਨਕੋਟ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭੋਆ ਹਲਕੇ ਦੇ ਸਮਾਜ ਸੇਵਕ ਅੰਕੁਸ਼ ਕੂੰਡਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਮਾਜਿਕ ਕਾਰਜਾਂ ਨੂੰ ਨਵੀਂ ਦਿਸ਼ਾ ਦੇਣ, ਲੋਕ ਭਲਾਈ ਦੇ ਉਪਰਾਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਾਲ ਲੈ ਕੇ ਚੱਲਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਅੰਕੁਸ਼ ਕੂੰਡਾ ਨੇ ਕਿਹਾ ਕਿ ਸਮਾਜ ਦੀ ਮਜ਼ਬੂਤੀ ਅਤੇ ਸਰਬਪੱਖੀ ਵਿਕਾਸ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ ਹੁੰਦੇ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਲੋਕ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।