ਅੰਕੁਸ਼ ਕੁੰਡਾ ਨੇ ਲੋਕਾਂ ਨਾਲ ਕੀਤੀ ਮੁਲਾਕਾਤ ਪਿੰਡ ਕਥਲੌਰ ਵਿਖੇ ਸਮਾਜ ਸੇਵਕ ਅੰਕੁਸ਼ ਕੁੰਡਾ ਨੇ ਲੋਕਾਂ ਨਾਲ ਕੀਤੀ ਮੁਲਾਕਾਤ
Publish Date: Sat, 28 Nov 2026 04:33 PM (IST)
Updated Date: Sat, 28 Nov 2026 04:34 PM (IST)
ਨਰਿੰਦਰ ਨਿੰਦੀ, ਪੰਜਾਬੀ ਜਾਗਰਣ ਪਠਾਨਕੋਟ : ਭੋਆ ਹਲਕੇ ਦੇ ਪਿੰਡ ਕਥਲੌਰ ਵਿਖੇ ਸਮਾਜ ਸੇਵਕ ਅੰਕੁਸ਼ ਕੁੰਡਾ ਵੱਲੋਂ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ ਨਾਲ ਇਲਾਕੇ ਦੇ ਵੱਖ-ਵੱਖ ਮਸਲਿਆਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਪਿੰਡ ਪਹੁੰਚਣ ’ਤੇ ਸਥਾਨਕ ਵਸਨੀਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅੰਕੁਸ਼ ਕੁੰਡਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸੁਝਾਅ ਧਿਆਨ ਨਾਲ ਸੁਣੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਉਨ੍ਹਾਂ ਵਿਚਕਾਰ ਪਹੁੰਚਣਾ ਅਤੇ ਉਨ੍ਹਾਂ ਨਾਲ ਸਿੱਧਾ ਸੰਪਰਕ ਬਣਾਉਣਾ ਬੇਹੱਦ ਜ਼ਰੂਰੀ ਹੈ। ਲੋਕ ਮਿਲਣੀਆਂ ਰਾਹੀਂ ਨਾ ਸਿਰਫ਼ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਮਿਲਦੀ ਹੈ, ਸਗੋਂ ਉਨ੍ਹਾਂ ਦੇ ਵਿਚਾਰਾਂ ਅਤੇ ਉਮੀਦਾਂ ਨੂੰ ਵੀ ਸਮਝਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦਾ ਮਕਸਦ ਸਿਰਫ਼ ਲੋਕਾਂ ਨਾਲ ਮਿਲਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਣਾ ਅਤੇ ਸਮਾਜ ਦੀ ਬਿਹਤਰੀ ਲਈ ਨਿਰੰਤਰ ਯਤਨ ਕਰਨਾ ਹੈ। ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣਾ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਤਨਸ਼ੀਲ ਰਹਿਣਾ ਉਨ੍ਹਾਂ ਦੀ ਪਹਿਲ ਰਹੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅੰਕੁਸ਼ ਕੁੰਡਾ ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਮੌਕੇ ਬਲਬੀਰ, ਰਾਜੇਸ਼ ਕੁਮਾਰ, ਸਤਪਾਲ, ਉੱਤਮ ਚੰਦ, ਹੈਰੀ ਸ਼ਰਮਾ, ਦਵਿੰਦਰ, ਕਿਸ਼ੋਰੀ ਲਾਲ, ਵਿੱਕੀ ਬਲਬੀਰ, ਮਨੋਜ ਅਤੇ ਮਨੋਹਰ ਲਾਲ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।