
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਬਾਦਲ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਪੀਏਸੀ ਮੈਂਬਰ ਹਰਪ੍ਰੀਤ ਸਿੰਘ ਰਾਜਾ ਦਾ ਵਿਸ਼ੇਸ਼ ਸਨਮਾਨ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਰਾਜਨੀਤਿਕ ਮਾਮਲੇ ਕਮੇਟੀ ਵਿੱਚ ਹਰਪ੍ਰੀਤ ਸਿੰਘ ਰਾਜਾ ਅਤੇ ਮਨਹੋਰ ਸਿੰਘ ਨੂੰ ਮੈਂਬਰ ਬਣਾਏ ਜਾਣ ’ਤੇ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵੱਲੋਂ ਦੋਵਾਂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਹਰਪ੍ਰੀਤ ਸਿੰਘ ਰਾਜਾ ਤੇ ਮਨਹੋਰ ਸਿੰਘ ਨੂੰ ਪਾਰਟੀ ਦੀ ਪੀਏਸੀ ਵਿੱਚ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੀ ਪਾਰਟੀ ਪ੍ਰਤੀ ਮਿਹਨਤ, ਵਫ਼ਾਦਾਰੀ ਅਤੇ ਸੇਵਾਵਾਂ ਦਾ ਸਨਮਾਨ ਹੈ। ਹਰਪ੍ਰੀਤ ਸਿੰਘ ਰਾਜਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਕੰਵਰ ਮਿੰਟਾ ਨੇ ਕਿਹਾ ਕਿ ਪੀਏਸੀ ਵਿੱਚ ਇਲਾਕੇ ਦੇ ਆਗੂਆਂ ਨੂੰ ਜ਼ਿੰਮੇਵਾਰੀ ਮਿਲਣ ਨਾਲ ਵਰਕਰਾਂ ਵਿੱਚ ਉਤਸ਼ਾਹ ਵਧਿਆ ਹੈ। ਇਸ ਮੌਕੇ ਸੰਜੀਵ ਸ਼ਰਮਾ ਹਲਕਾ ਇੰਚਾਰਜ ਸੁਜਾਨਪੁਰ, ਯੂਥ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਮਨੋਹਰ ਲਾਲ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।