- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਹਲਕਾ ਭੋਆ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੇਵਾਮੁਕਤ ਡਿਵੀਜ਼ਨਲ ਸਕਿਓਰਿਟੀ ਕਮਿਸ਼ਨਰ ਦਰਸ਼ਨ ਕੁਮਾਰ ਨੇ ਪਿੰਡ ਸੁੰਦਰ ਚੱਕ ਮਹਿਤਾ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਾਲੀਬਾਲ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਲੱਬ ਨੂੰ ਖੇਡ ਸਮੱਗਰੀ ਭੇਟ ਕੀਤੀ ਅਤੇ ਖਿਡਾਰੀਆਂ ਨਾਲ ਵਾਲੀਬਾਲ ਵੀ ਖੇਡੀ। ਦਰਸ਼ਨ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਸਾਥੀਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਨੇਕ ਚੰਦ ਮੰਡਲ ਪ੍ਰਧਾਨ ਐੱਸਸੀ ਮੋਰਚਾ, ਸੋਮ ਰਾਜ ਬਲਾਕ ਪ੍ਰਧਾਨ, ਬਾਬਾ ਜੋਗਿੰਦਰ ਪਾਲ, ਰੂਪ ਲਾਲ, ਗੁਲਜ਼ਾਰ ਚੰਦ, ਕੋਕਾ ਪ੍ਰਧਾਨ ਤੋਂ ਇਲਾਵਾ ਵਾਲੀਬਾਲ ਟੀਮ ਦੇ ਰਵੀ ਕੁਮਾਰ, ਸੁਮਿਤ, ਲਕਸ਼ੈ, ਮਨਜੀਤ, ਸੁਖਮੀਤ, ਸਚਿਨ, ਯੋਗੇਸ਼, ਗੁਰਦੀਪ, ਤਨਿਸ਼ਕ, ਕ੍ਰਿਸ਼ਨਾ, ਪੀਯੂਸ਼, ਮਿੰਟੂ ਬਨੋਤਰਾ, ਸਾਹਿਲ, ਚਿੰਟੂ ਬਨੋਤਰਾ, ਮਾਨਵ, ਵਰੁਣ ਅਤੇ ਮਨੂ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।