v> ਸੁਰਿੰਦਰ ਮਹਾਜਨ, ਪਠਾਨਕੋਟ : ਕੋਰੋਨਾ ਮਹਾਮਾਰੀ ਦੌਰਾਨ ਜ਼ਿਲ੍ਹਾ ਪਠਾਨਕੋਟ ਵਿਖੇ ਸੇਵਾ ਦਾ ਜ਼ਿੰਮਾ ਸੰਭਾਲਣ ਵਾਲੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਆਈਏਐੱਸ ਤੇ ਜ਼ਿਲ੍ਹਾ ਜੰਗਲਾਤ ਅਫਸਰ (DFO) ਡਾ. ਸੰਜੀਵ ਤਿਵਾੜੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ। ਦੋਵਾਂ ਨੇ ਆਪਣੇ-ਆਪ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ।

ਜਦੋਂ SSP ਨਾਲ ਫੋਨ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਹ ਬਿਲਕੁਲ ਸਿਹਤਯਾਬ ਤੇ ਤੰਦਰੁਸਤ ਹੋਣ, ਪਰ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਹਤਿਆਤ ਵਜੋਂ ਉਨ੍ਹਾਂ ਆਪਣੇ-ਆਪ ਨੂੰ ਹੋਮ ਕੁਆਰੰਟਾਈਨ ਕੀਤਾ ਹੈ।

Posted By: Seema Anand