- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਂਜਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਐਂਜਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਿਰਧ ਆਸ਼ਰਮ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਦੁੱਖ-ਸੁੱਖ ਸਾਂਝੇ ਕੀਤੇ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਅਤੇ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਨੇ ਬਜ਼ੁਰਗਾਂ ਦੀ ਦੇਖਭਾਲ ਲਈ ਆਸ਼ਰਮ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸੰਸਥਾ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਆਸ਼ਰਮ ਪ੍ਰਬੰਧਕਾਂ ਨੇ ਦੱਸਿਆ ਕਿ ਬਜ਼ੁਰਗਾਂ ਦਾ ਮੁਫ਼ਤ ਡਾਕਟਰੀ ਮੁਆਇਨਾ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਹਸਪਤਾਲਾਂ ਦੇ ਸਹਿਯੋਗ ਨਾਲ ਇਲਾਜ ਲਈ ਡਾਕਟਰੀ ਕੈਂਪ ਵੀ ਲਗਾਏ ਜਾਂਦੇ ਹਨ।