- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕਾਮ ਸਮੈਸਟਰ-4 ਦੇ ਨਤੀਜੇ ’ਚ ਜੀਐੱਨਡੀਯੂ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰਮਨਦੀਪ ਘਿਆਲਾ, ਪੰਜਾਬੀ ਜਾਗਰਣ, ਪਠਾਨਕੋਟ : ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀਕਾਮ ਸਮੈਸਟਰ-4 ਦੇ ਨਤੀਜੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪੱਧਰ ’ਤੇ ਸਲੋਨੀ ਨੇ 7.45 ਸੀਜੀਪੀਏ ਹਾਸਲ ਕਰਕੇ ਪਹਿਲਾ, ਯੁਵਿਕਾ ਨੇ 7.18 ਸੀਜੀਪੀਏ ਨਾਲ ਦੂਜਾ ਅਤੇ ਅੰਸ਼ਿਕਾ ਨੇ 7.00 ਸੀਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਸਿੰਘ ਰੰਧਾਵਾ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਵੱਲੋਂ ਦਿੱਤੇ ਯੋਗ ਮਾਰਗਦਰਸ਼ਨ ਸਦਕਾ ਇਹ ਉਪਲਬਧੀ ਹਾਸਲ ਹੋਈ ਹੈ। ਪ੍ਰਿੰਸੀਪਲ ਡਾ. ਕੁਲਵੰਤ ਸਿੰਘ ਰੰਧਾਵਾ ਨੇ ਵਣਜ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਵਿਭਾਗ ਦੀਆਂ ਨੇਹਾ ਦੱਤ, ਅੰਸ਼ੁਲ, ਰੂਪਜੋਤ ਕੌਰ, ਵਿੰਤਾ ਅਤੇ ਵੰਦਨਾ ਨੂੰ ਵੀ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਬਿਹਤਰ ਨਤੀਜੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ।