ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ
Publish Date: Mon, 28 Sep 2026 05:44 PM (IST)
Updated Date: Mon, 28 Sep 2026 05:45 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ - ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਦੇਸ਼ ਪ੍ਰਤੀ ਸਮਰਪਣ ਅਤੇ ਆਜ਼ਾਦੀ ਦੇ ਸੰਘਰਸ਼ ’ਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀ ਕੁਰਬਾਨੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਸਕੂਲ ਦੇ ਚੇਅਰਮੈਨ ਵਿਸ਼ਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ’ਚ ਦੇਸ਼ ਪ੍ਰਤੀ ਜ਼ਿੰਮੇਵਾਰੀ, ਇਮਾਨਦਾਰੀ, ਮਿਹਨਤ ਅਤੇ ਸਮਰਪਣ ਦੀ ਭਾਵਨਾ ਨੂੰ ਅਪਣਾਉਣਾ ਚਾਹੀਦਾ ਹੈ। ਸਕੂਲ ਪ੍ਰਬੰਧਕ ਕਮੇਟੀ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਅਤੇ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿਸੀਪਲ ਆਰਤੀ ਮੇਹਰਾ ਤੋਂ ਇਲਾਵਾ ਅਧਿਆਪਕ ਰਮਨਦੀਪ, ਮੁਕੇਸ਼, ਜੀਵਨ ਜੋਤੀ, ਅਨੀਤਾ, ਕਪਿਲ, ਮਾਨਸੀ ਆਦਿ ਹਾਜ਼ਰ ਸਨ।