- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਲੋਨੀ ਪਠਾਨਕੋਟ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ। ਇਹ ਸਮਾਗਮ ਸਰਬੱਤ ਖਾਲਸਾ ਖਾਲਸਾ ਦੇ ਮੁੱਖ ਪ੍ਰਬੰਧਕ ਜੱਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਭਾਈ ਗੁਰਕਿਰਪਾਲ ਸਿੰਘ ਵੱਲੋਂ ਸੇਵਾ ਨਿਭਾਈ ਤੇ ਗੁਰਬਾਣੀ ਕੀਰਤਨ ਦਰਬਾਰ ਸਜਾਇਆ। ਇਸ ਮੌਕੇ ਭਾਈ ਗੁਰਬਚਨ ਸਿੰਘ, ਭਾਈ ਰਾਜਨ ਸਿੰਘ ਅਤੇ ਭਾਈ ਹਰਦੀਪ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਅਨਮੋਲ ਜੀ ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲਾਟੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੁਨੇਹਾ ਦਿੱਤਾ। ਉਨ੍ਹਾਂ ਦਾ ਜੀਵਨ ਸਾਨੂੰ ਸੱਚਾਈ, ਆਪਸੀ ਭਾਈਚਾਰੇ, ਬਰਾਬਰਤਾ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ ਸੰਧੂ ਤੋਂ ਇਲਾਵਾ ਮੈਨੇਜਰ ਸੋਹਨ ਸਿੰਘ, ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਪਰਮਿੰਦਰ ਸਿੰਘ, ਗੁਰਕਿਰਪਾਲ ਸਿੰਘ, ਸੁਖਵਿੰਦਰ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਗੋਪਾਲ ਜੀ, ਚਰਨ ਸਿੰਘ, ਤ੍ਰਿਲੋਚਨ ਸਿੰਘ, ਜਸਵੰਤ ਸਿੰਘ, ਉਜਾਗਰ ਸਿੰਘ, ਦਾਤਾਰ ਸਿੰਘ, ਹਰਦੀਪ ਸਿੰਘ, ਅਮਰੀਕ ਕੌਰ, ਅਮਨਦੀਪ ਸਿੰਘ, ਸਤਵਿੰਦਰ ਸਿੰਘ, ਹਰਨਾਮ ਸਿੰਘ, ਜੁਗਲ ਕਿਸ਼ੋਰ, ਜਸਬੀਰ ਸਿੰਘ, ਹਰਜੀਤ ਸਿੰਘ, ਹਰਵੀਰ ਸਿੰਘ, ਬਲਜੀਤ ਕੌਰ, ਪਰਮਜੀਤ ਸਿੰਘ ਸਾਹਿਬ, ਹਰਮੀਤ ਕੌਰ, ਤੇਜਿੰਦਰ ਸਿੰਘ ਗੁਲਾਟੀ, ਗੁਰਪਾਲ ਸਿੰਘ, ਹਰਮਿੰਦਰ ਸਿੰਘ, ਇਕਬਾਲ ਸਿੰਘ, ਕੁਲਜੀਤ ਸਿੰਘ, ਰਵਿੰਦਰ ਸਿੰਘ, ਹਰਵਿੰਦਰ ਕੌਰ, ਰਵਿੰਦਰ ਕੌਰ, ਕੰਵਲਜੀਤ ਕੌਰ, ਸੁੰਦਰ ਸਿੰਘ, ਕੁਲਦੀਪ ਸਿੰਘ, ਇੰਦਰਜੀਤ, ਰਣਜੀਤ ਸਿੰਘ, ਸੁਰਜੀਤ ਕੌਰ ਅਤੇ ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।